5 Dariya News

ਮਾਈ ਭਾਗੋ ਵਿਦਿਆ ਯੋਜਨਾ ਤਹਿਤ 67 ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ

ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਮਹੇਸ਼ਇੰਦਰ ਸਿੰਘ ਗਰੇਵਾਲ

5 Dariya News (ਅਜੇ ਪਾਹਵਾ)

ਲੁਧਿਆਣਾ 20-Sep-2016

ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਮਾਈ ਭਾਗੋ ਵਿਦਿਆ ਯੋਜਨਾ ਤਹਿਤ ਸਥਾਨਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ ਦੀਆਂ 67 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲਾਂ ਦੀ ਵੰਡ ਕੀਤੀ। ਇਸ ਮੌਕੇ ਰੱਖੇ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ।ਇਸ ਮੌਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਸ੍ਰ. ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਯੋਜਨਾ ਤਹਿਤ ਸੂਬੇ ਦੀਆਂ ਗਿਆਰਵੀਂ ਅਤੇ ਬਾਰਵੀਂ ਜਮਾਤ ਦੀਆਂ 4.86 ਲੱਖ ਵਿਦਿਆਰਥਣਾਂ ਨੂੰ ਇਹ ਸਾਈਕਲਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਯੋਜਨਾ ਦੀ ਸ਼ੁਰੂਆਤ ਵਿਦਿਆਰਥਣਾਂ ਵਿੱਚ ਪੜਾਈ ਦੀ ਰੁਚੀ ਨੂੰ ਵਧਾਉਣ ਦੇ ਮਕਸਦ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਜੀਫੇ ਵੀ ਦਿੱਤੇ ਜਾ ਰਹੇ ਹਨ ਅਤੇ 80ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਹਨ।ਉਨ੍ਹਾਂ ਕਿਹਾ ਕਿ ਇਸ ਸਕੂਲ ਵਿੱਚ ਨਵੇਂ ਬਲਾਕ ਦੀ ਉਸਾਰੀ ਲਈ 5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਰਮਜੀਤ ਕੌਰ ਚਾਹਲ, ਸਕੂਲ ਪਿੰ੍ਰਸੀਪਲ ਸ਼੍ਰੀਮਤੀ ਸੁਨੀਤਾ ਧੂੜੀਆ, ਲੈਕਚਰਾਰ ਸ਼੍ਰੀਮਤੀ ਹਰਜੀਤ ਕੌਰ ਮੱਕੜ, ਸ੍ਰ. ਜਗਰੂਪ ਸਿੰਘ, ਸ੍ਰ. ਤਰਲੋਚਨ ਸਿੰਘ, ਸ਼੍ਰੀਮਤੀ ਹਰਿੰਦਰ ਕੌਰ, ਸ੍ਰੀ ਅਸ਼ਵਨੀ ਕੁਮਾਰ ਅਤੇ ਹੋਰ ਹਾਜ਼ਰ ਸਨ।