ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਣ 'ਤੇ ਸਨਮਾਨ
5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)
ਖਰੜ 27-Jan-2012
ਹਲਕਾ ਖਰੜ ਤੋਂ ਅਕਾਲੀ ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਦੇ ਹੱਕ ਵਿੱਚ ਹੋਈ ਵਿਸ਼ਾਲ ਚੋਣ ਰੈਲੀ ਵਿੱਚ ਯੂਥ ਕਾਂਗਰਸ ਨੂੰ ਅਲਵਿਦਾ ਆਖ ਕੇ ਅਕਾਲੀ-ਭਾਜਪਾ ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਆਪਣਾ ਸਮਰਥਨ ਦੇਣ ਵਾਲੇ ਸਵਦੇਸ਼ ਰਾਮਾ, ਪਾਰਸ ਸਿੰਗਲਾ, ਰਾਜੀਵ ਸ਼ਰਮਾ, ਅਮਰਜੀਤ ਸਿੰਘ, ਤਜਿੰਦਰ ਸਿੰਘ, ਗਗਨਵੀਰ ਸਿੰਘ, ਪ੍ਰੀਤਇੰਦਰ ਮੋਹਨ ਸਿੰਘ ਆਦਿ ਸਮੇਤ ਹੋਰ ਕਈ ਵਰਕਰਾਂ ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸਿਰੋਪਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ