5 Dariya News

ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕਰਦੇ ਹੋਏ ਰੈਲੀ ਦਾ ਆਯੋਜਨ

ਨੁੱਕੜ ਨਾਟਕ ਰਾਹੀਂ ਪਟਾਕੇ ਨਾ ਚਲਾ ਕੇ ਵਾਤਾਵਰਨ ਦੀ ਸੇਵਾ ਲਈ ਬੂਟੇ ਲਾਉਣ ਦੀ ਕੀਤੀ ਅਪੀਲ

5 Dariya News

ਐਸ.ਏ.ਐਸ. ਨਗਰ (ਮੁਹਾਲੀ) 27-Oct-2016

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70  ਦੇ ਵਿਦਿਆਰਥੀਆਂ ਵੱਲੋਂ ਮੁਹਾਲੀ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਇਕ ਰੈਲੀ ਦਾ ਆਯੋਜਨ ਕੀਤਾ । ਇਹ ਰੈਲੀ ਸੈਕਟਰ 70 ਤੋਂ ਸ਼ੁਰੂ ਹੋ ਕੇ ਫ਼ੇਜ਼ 7 ਦੀ ਮਾਰਕੀਟ ਵਿਚ ਜਾ ਕੇ ਖ਼ਤਮ ਹੋਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਹੱਥਾਂ 'ਚ ਬੈਨਰ ਫੜ ਕੇ ਲੋਕਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸ਼ੋਰ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕਰਦੇ ਖ਼ੂਬਸੂਰਤ ਤਰੀਕੇ ਨਾਲ ਲਿਖੇ ਹੋਏ ਬੈਨਰ ਫੜੇ ਹੋਏ ਸਨ । ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਕੁਦਰਤ ਦੀ ਸੇਵਾ ਲਈ ਇਸ ਵਾਰ ਦੀ ਦੀਵਾਲੀ ਬੂਟੇ ਲਾ ਕੇ ਮਨਾਉਣ ਦੀ ਅਪੀਲ ਕੀਤੀ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ  ਫ਼ੇਜ਼ 7 ਅਤੇ ਫ਼ੇਜ਼ 5 ਦੀ ਮਾਰਕੀਟ ਵਿਚ  ਨਾਗਰਿਕਾਂ ਨੂੰ ਦੀਵਾਲੀ ਦੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨਾਂ ਨਾਲ ਸੁਚੇਤ ਪ੍ਰਤੀ ਸੁਚੇਤ ਕਰਾਉਂਦੇ ਇਕ ਨੁੱਕੜ ਨਾਟਕ ਦਾ ਵੀ ਆਯੋਜਨ ਕੀਤਾ ਗਿਆ।

ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ  ਸਕੂਲ ਦੇ ਚੇਅਰਮੈਨ ਜੇ ਐੱਸ ਕੇਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਅਤੇ ਆਪਣੀ ਭਾਈਚਾਰੇ ਦਾ ਪ੍ਰਤੀਕ ਤਿਉਹਾਰ ਹੈ ਪਰ ਸਮੇਂ ਦੇ ਨਾਲ ਅੱਜ ਇਹ ਤਿਉਹਾਰ ਅਤਿ ਖ਼ਰਚੀਲਾ ਤਿਉਹਾਰ ਬਣਦਾ ਜਾ ਰਿਹਾ ਹੈ । ਇਸ ਦੇ ਨਾਲ ਹੀ ਜਿੱਥੇ ਪਟਾਕੇ ਚਲਾਉਣ ਨਾਲ ਜਿੱਥੇ ਵਾਤਾਵਰਨ ਦਾ ਭਾਰੀ ਨੁਕਸਾਨ ਹੁੰਦਾ ਹੈ ਉੱਥੇ ਹੀ ਧਨ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ ਉਹ ਆਪਣੇ ਮਾਪਿਆਂ ਨੂੰ ਵੀ ਵਾਧੂ ਖ਼ਰਚ ਕਰਨ ਤੋਂ ਰੋਕਦੇ ਹੋਏ ਇਹ ਦੀਵਾਲੀ ਸਿਰਫ਼ ਦੀਵੇ ਜਲਾ ਕੇ ਅਤੇ ਆਪਣੇ ਆਸੇ ਪਾਸੇ ਇਕ ਪੌਦਾ ਲਗਾ ਕੇ ਮਨਾਉਣ । ਇਸ ਮੌਕੇ ਤੇ ਸਕੂਲ ਵਿਚ ਵਿਦਿਆਰਥੀਆਂ ਨੂੰ ਘਰਾਂ ਵਿਚ ਲਗਾਉਣ ਲਈ ਬੂਟੇ ਵੀ ਦਿਤੇ ਗਏ ਤਾਂ ਕਿ ਉਹ ਆਪਣੇ ਮਾਪਿਆਂ ਨੂੰ ਇਸ ਉਪਰਾਲੇ ਲਈ ਪ੍ਰੇਰਿਤ ਕਰਨ ।