ਜਸਪ੍ਰੀਤ ਕੌਰ ਮੁਹਾਲੀ ਨੇ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ
5 Dariya News
ਐਸ.ਏ.ਐਸ. ਨਗਰ (ਮੁਹਾਲੀ) 02-Nov-2016
ਸਥਾਨਕ ਫੇਜ਼ -2 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਮਿਊਂਸੀਪਲ ਕੌਂਸਲਰ ਅਤੇ ਸਕੂਲ ਦੀ ਚੇਅਰਪਰਸਨ ਜਸਪ੍ਰੀਤ ਕੌਰ ਮੁਹਾਲੀ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਸਕੂਲ ਦੀਆਂ ਵਰਦੀਆਂ ਸਕੂਲ ਦੀ ਹੈੱਡ ਟੀਚਰ ਅਮਰਜੀਤ ਕੌਰ ਅਤੇ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਵਿਦਿਆਰਥਣਾਂ ਨੂੰ ਵੰਡੀਆਂ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਜਸਪ੍ਰੀਤ ਕੌਰ ਮੁਹਾਲੀ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਦਿਆਰਥੀ ਭਲਾਈ ਸਕੀਮਾਂ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਦੀ ਵਚਨਬੱਧਤਾ ਦੁਹਰਾਈ।ਵਿਦਿਆਰਥਣਾਂ ਇਸ ਮੌਕੇ ਕਾਫੀ ਖੁਸ਼ ਸਨ।