ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
5 Dariya News
ਐਸ.ਏ.ਐਸ. ਨਗਰ (ਮੁਹਾਲੀ) 11-Nov-2016
ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਦੀ ਮੈਨੇਜਮੈਂਟ ਵੱਲੋਂ ਬੀਤੇ ਦਿਨੀਂ ਖੇਡਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਐਜ਼ਲਪ੍ਰੀਤ ਕੌਰ ਕਲਾਸ ਚੌਥੀ ਅਤੇ ਹਕੀਰਤਪ੍ਰੀਤ ਕੌਰ ਯੂ ਕੇ ਜੀ ਅਤੇ ਧਨੰਤਰ ਸਿੰਘ ਕਲਾਸ ਦਸਵੀਂ ਨੂੰ ਬੀਤੇ ਦਿਨੀਂ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ਵਿਚ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਐਜ਼ਲਪ੍ਰੀਤ ਕੌਰ ਅਤੇ ਹਰਕੀਰਤ ਨੇ ਕ੍ਰਮਵਾਰ ਸੋਨੇ ਅਤੇ ਚਾਂਦੀ ਦਾ ਤਮਗ਼ਾ ਹਾਸਿਲ ਕੀਤਾ ਸੀ। ਇਸ ਦੇ ਇਲਾਵਾ ਮੁਹਾਲੀ ਵਿਚ ਹੋਈ ਐਥਲੈਟਿਕ ਚੈਂਪੀਅਨਸ਼ਿਪ ਵਿਚ ਧਨ ਵੀਰ ਸਿੰਘ ਨੇ ਸ਼ਾਟਪੁੱਟ ਵਿਚ ਜ਼ਿਲ੍ਹੇ ਭਰ ਵਿਚ ਤੀਜਾ ਸਥਾਨ ਹਾਸਿਲ ਕੀਤਾ ਸੀ। ਇਸ ਮੌਕੇ ਤੇ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਜੇ ਐੱਸ ਕੇਸਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬੇਸ਼ੱਕ ਖੇਡ ਜਾਂ ਹੋਰ ਕੋਈ ਗਤੀਵਿਧੀ ਜਿੱਤ ਹਾਰ ਲਈ ਨਾ ਹੋ ਕੇ ਆਪਣੇ ਅੰਦਰਲੀ ਪ੍ਰਤਿਭਾ ਨੂੰ ਪਛਾਣਨਾ ਹੁੰਦੀ ਹੈ। ਪਰ ਜੇਕਰ ਜਿੱਤ ਸਾਡੇ ਕਦਮ ਚੁੰਮਦੀ ਹੈ ਤਾਂ ਉਸ ਲਈ ਖ਼ੁਸ਼ੀ ਅਤੇ ਉਲਾਸ ਹੋਣਾ ਲਾਜ਼ਮੀ ਹੈ। ਇਸ ਖ਼ੁਸ਼ੀ ਨੂੰ ਹੀ ਸਾਂਝਾ ਕਰਦੇ ਹੋਏ ਮੈਨੇਜਮੈਂਟ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤਾਂ ਕਿ ਉਹ ਹੋਰ ਪ੍ਰੇਰਿਤ ਹੁੰਦੇ ਹੋਏ ਹੋਰ ਬਿਹਤਰੀਨ ਪ੍ਰਦਰਸ਼ਨ ਕਰਨ। ਸਕੂਲ ਦੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਅੱਜ ਸਿੱਖਿਆਂ ਦੇ ਖੇਤਰ ਵਿਚ ਮੋਹਰੀ ਇਨ੍ਹਾਂ ਵਿਦਿਆਰਥੀਆਂ ਨੂੰ ਵੇਖਦੇ ਹੋਏ ਮਹਿਸੂਸ ਹੋ ਰਿਹਾ ਹੈ ਕਿ ਭਾਰਤ ਨੂੰ ਵਿਸ਼ਵ ਪੱਧਰ ਤੇ ਲਿਜਾਉਣ ਲਈ ਸਾਡੀ ਨੌਜਵਾਨ ਪੀੜੀ ਪੂਰੀ ਤਰਾਂ ਐਕਟਿਵ ਹੈ ਅਤੇ ਆਪਣੀ ਮਿਹਨਤ ਸਦਕਾ ਹੀ ਭਾਰਤ ਨੂੰ ਵਿਕਸਿਤ ਦੇਸ਼ ਦੀ ਕਤਾਰ ਵਿਚ ਖੜਾ ਕਰ ਦੇਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿਖ ਵਿਚ ਵੀ ਆਪਣੇ ਬਿਹਤਰੀਨ ਪ੍ਰਦਰਸ਼ਨ ਰੱਖਣ ਦੀ ਪ੍ਰੇਰਨਾ ਦਿਤੀ।