ਸ਼ੈਮਰਾਕ ਸਕੂਲ ਦਾ ਦੋ ਦਿਨਾਂ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ, ਵਿਦਿਆਰਥੀਆਂ ਨੇ ਵਿਲੱਖਣ ਪ੍ਰਤਿਭਾਵਾਂ ਵਿਖਾਈਆਂ
ਸਭਿਆਚਾਰਕ ਗਤੀਵਿਧੀਆਂ ਵਿਦਿਆਰਥੀ ਜੀਵਨ ਦੌਰਾਨ ਪੜਾਈ ਦੇ ਨਾਲ ਬੱਚਿਆ ਦੇ ਆਤਮ ਵਿਸ਼ਵਾਸ 'ਚ ਨੂੰ ਵਧਾਉਂਦੀਆਂ ਹਨ - ਚੇਅਰਮੈਨ ਬਾਜਵਾ
5 Dariya News
ਐਸ.ਏ.ਐਸ. ਨਗਰ (ਮੁਹਾਲੀ) 12-Nov-2016
ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ,ਜਿਸ ਵਿਚ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ । ਇਸ ਮੌਕੇ ਤੇ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਵਿਲੱਖਣ ਪ੍ਰਤਿਭਾਵਾਂ ਸਟੇਜ ਤੇ ਵਿਖਾ ਕੇ ਹਾਜ਼ਰ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ।ਇਸ ਸਾਲਾਨਾ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ । ਚੇਅਰਮੈਨ ਬਾਜਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਜੀਵਨ ਦੌਰਾਨ ਪੜਾਈ ਦੇ ਨਾਲ ਨਾਲ ਖੇਡਾਂ,ਕਲਾ ਅਤੇ ਸਮਾਜਿਕ ਕੰਮ ਨਾ ਸਿਰਫ਼ ਬੱਚਿਆ ਦੇ ਆਤਮ ਵਿਸ਼ਵਾਸ 'ਚ ਵਾਧਾ ਕਰਦੇ ਹਨ ਬਲਕਿ ਵਿਦਿਆਰਥੀਆਂ ਨੂੰ ਆਪਣੇ ਵਿਚਲੀਆਂ ਅਨੂਠੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦਾ ਵੀ ਮੌਕਾ ਮਿਲਦਾ ਹੈ ਜੋ ਕਿ ਉਨ੍ਹਾਂ ਦੀ ਪ੍ਰੋਫੈਸ਼ਨਲ ਜ਼ਿੰਦਗੀ ਲਈ ਬਹੁਤ ਸਹਾਈ ਹੁੰਦੇ ਹਨ। ਇਸ ਰੰਗਾਂ ਰੰਗ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਸ਼ਬਦ ਗਾਇਨ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਦੇਸ਼ ਦੇ ਵੱਖ-ਵੱਖ ਪ੍ਰਾਂਤਾਂ ਦਾ ਡਾਂਸ ਦਰਸ਼ਕਾਂ ਸਾਹਮਣੇ ਪੇਸ਼ ਕਰਕੇ ਭਾਰਤ ਦੇ ਵਡਮੁੱਲੇ ਵਿਰਸੇ ਨੂੰ ਇਕ ਸਟੇਜ ਤੇ ਲਿਆ ਖੜਾ ਕੀਤਾ। ਇਸ ਦੇ ਇਲਾਵਾ ਵਿਦਿਆਰਥੀਆਂ ਨੇ ਫ਼ਿਲਮੀ ਗੀਤਾਂ ਦੀਆਂ ਧੁਨਾਂ ਤੇ ਪੱਛਮੀ ਵਿਰਸੇ ਨੂੰ ਬਾਖ਼ੂਬੀ ਪੇਸ਼ ਕੀਤਾ । ਇਸ ਬੇਹੱਦ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਦੀ ਅਖੀਰੀ ਪੇਸ਼ਕਸ਼ ਵਿਦਿਆਰਥੀਆਂ ਦਾ ਭੰਗੜਾ ਰਿਹਾ ਜਿਸਨੇ ਸਾਰਿਆਂ ਦਾ ਮਨ ਮੋਹ ਲਿਆ।ਇਸ ਮੌਕੇ ਤੇ ਸ਼ੈਮਰਾਕ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਐੱਸ ਕੇ ਸ਼ਰਮਾ ਨੇ ਵਿਦਿਆਰਥੀਆਂ ਦੀਆਂ ਪੇਸ਼ਕਸ਼ਾਂ ਨੂੰ ਸਲਹਾਉਂਦੇ ਹੋਏ ਸਾਰਿਆ ਦਾ ਧੰਨਵਾਦ ਕੀਤਾ । ਅੰਤ 'ਚ ਪੜਾਈ, ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਰਮਿਆਨ ਇਨਾਮ ਵੀ ਤਕਸੀਮ ਕੀਤੇ ਗਏ ।