ਡੀ ਪੀ ਐੱਸ ਵਰਲਡ ਸਕੂਲ ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਰੰਗਾ ਰੰਗ ਪ੍ਰੋਗਰਾਮਾਂ ਦਾ ਆਯੋਜਨ
ਅੰਤਰ ਰਾਸ਼ਟਰੀ ਬਾਲ ਦਿਵਸ ਦਿਹਾੜਾ ਵਿਸ਼ਵ ਪੱਧਰ ਤੇ ਸਦਭਾਵਨਾ ਅਤੇ ਆਪਸੀ ਪਿਆਰ ਨੂੰ ਬਣਾਈ ਰੱਖਣ ਲਈ ਮਨਾਇਆ ਜਾਂਦਾ ਹੈ- ਪ੍ਰਿੰਸੀਪਲ ਜੋਤੀ ਨਗਰਾਨੀ
5 Dariya News
ਜ਼ੀਰਕਪੁਰ 20-Nov-2016
ਡੀ ਪੀ ਐੱਸ ਵਰਲਡ ਸਕੂਲ, ਜ਼ੀਰਕਪੁਰ ਨਜ਼ਦੀਕ ਪੰਚਕੂਲਾ ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਸਕੂਲ ਕੈਂਪਸ ਵਿਚ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਸੋਲੋ ਅਤੇ ਗਰੁੱਪ ਡਾਂਸ, ਸਲੋਗਨ ਮੁਕਾਬਲੇ ਅਤੇ ਬਾਲ ਦਿਵਸ ਨੂੰ ਸਮਰਪਿਤ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਅਧਿਆਪਕਾਂ ਨੇ ਵੀ ਸਟੇਜ ਤੇ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਜੋਤੀ ਨਗਰਾਨੀ ਨੇ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਬਾਲ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਹ ਦਿਹਾੜਾ ਵਿਸ਼ਵ ਪੱਧਰ ਤੇ ਸਦਭਾਵਨਾ ਅਤੇ ਆਪਸੀ ਪਿਆਰ ਨੂੰ ਬਣਾਈ ਰੱਖਣ ਲਈ ਮਨਾਇਆ ਜਾਂਦਾ ਹੈ। ਵਿਸ਼ਵ ਦੇ ਲਗਭਗ ਹਰ ਦੇਸ਼ ਵਿਚ ਮਨਾਏ ਜਾਣ ਵਾਲੇ ਇਸ ਅੰਤਰ ਰਾਸ਼ਟਰੀ ਬਾਲ ਦਿਵਸ ਵਿਚ ਬੱਚਿਆਂ ਨੂੰ ਉਨ੍ਹਾਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਖ਼ੂਬਸੂਰਤ ਤਰੀਕੇ ਨਾਲ ਪ੍ਰਦਰਸ਼ਨ ਕਰਨ ਦਾ ਮੌਕਾ ਦਿਤਾ ਜਾਂਦਾ ਹੈ। ਪ੍ਰਿੰਸੀਪਲ ਨਗਰਾਨੀ ਨੇ ਸਮੂਹ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਜੇਕਰ ਉਹ ਇਕ ਸਫਲ ਇਨਸਾਨ ਵਜੋਂ ਸਮਾਜ ਵਿਚ ਜਾਣਿਆ ਜਾਣਾ ਚਾਹੁੰਦੇ ਹਨ ਤਾਂ ਉਹ ਪੜਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣ। ਇਸ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਟੇਜ ਤੇ ਸੰਗੀਤਕ ਧੁਨਾਂ ਤੇ ਡਾਂਸ ਵੀ ਕੀਤਾ।