5 Dariya News

ਜਥੇਦਾਰ ਬਡਾਲੀ ਨੇ ਪਿੰਡ ਝੰਜੇੜੀ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ

ਜਿਹੜਾ ਕਾਂਗਰਸੀ ਉਮੀਦਵਾਰ ਪਹਿਲਾਂ ਹਰਾਇਆ ਕਾਂਗਰਸ ਨੇ ਉਹੀ ਉਮੀਦਵਾਰ ਫਿਰ ਮੈਦਾਨ ਵਿੱਚ ਉਤਾਰਿਆ : ਜਥੇਦਾਰ ਬਡਾਲੀ

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ 28-Jan-2012

ਵਿਧਾਨ ਸਭਾ ਹਲਕਾ ਖਰੜ ਤੋਂ ਅਕਾਲੀ-ਭਾਜਪਾ ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਹਲਕਾ ਖਰੜ ਵਿੱਚ ਉਮੀਦਵਾਰ ਵਜੋਂ ਦਾਖਿਲ ਹੋਣ ਤੋਂ ਪਹਿਲਾਂ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਹਲਕੇ ਵਿੱਚ ਅਕਾਲੀ-ਭਾਜਪਾ ਦਾ ਗ੍ਰਾਫ਼ ਉਚਾ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਅਕਾਲੀ-ਭਾਜਪਾ ਸਰਕਾਰ ਦੇ ਨਾਲ ਜੁੜੇ ਹਨ। ਜਦਕਿ ਇਸ ਦੇ ਉਲਟ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕੀਂ ਮੂੰਹ ਨਹੀਂ ਲਗਾ ਰਹੇ। ਇਹ ਵਿਚਾਰ ਅਕਾਲੀ-ਭਾਜਪਾ ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਪਿੰਡ ਝੰਜੇੜੀ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 30 ਜਨਵਰੀ ਨੂੰ ਤੱਕੜੀ ਦੇ ਨਿਸ਼ਾਨ ਵਾਲਾ ਬਟਨ ਦਬਾ ਕੇ ਉਨ੍ਹਾਂ ਨੂੰ ਵੱਧ ਤੋ ਵੱਧ ਵੋਟਾਂ ਨਾਲ ਜਿਤਾਉਣ ਤਾਂ ਜੋ ਅਕਾਲੀ ਭਾਜਪਾ ਸਰਕਾਰ ਦੇ ਹੱਥ ਮਜ਼ਬੂਤ ਕੀਤੇ ਜਾ ਸਕਣ ਅਤੇ ਅਕਾਲੀ-ਭਾਜਪਾ ਸਰਕਾਰ ਦੋਬਾਰਾ ਲਿਆਂਦੀ ਜਾ ਸਕੇ ਅਤੇ ਹਲਕੇ ਵਿੱਚ ਵਿਕਾਸ ਕਾਰਜ ਜਾਰੀ ਰੱਖੇ ਜਾ ਸਕਣ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਡਾਲੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜੋ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਬਿਲਕੁਲ ਸਪੱਸ਼ਟ ਹੈ ਕਿ ਉਨ੍ਹਾਂ ਦੀ ਜਿੱਤ ਯਕੀਨੀ ਹੈ। ਕਾਂਗਰਸੀ ਉਮੀਦਵਾਰ ਦੇ ਮੁਕਾਬਲੇ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਜਥੇਦਾਰ ਬਡਾਲੀ ਨੇ ਕਿਹਾ ਕਿ ਉਨ੍ਹਾਂ ਨੂੰ ਜਿੰਨੀ ਲੋਕਪ੍ਰਿਅਤਾ ਹਾਸਿਲ ਹੋ ਰਹੀ ਹੈ, ਉਸ ਤੋਂ ਸਪੱਸ਼ਟ ਹੈ ਕਿ ਉਹ ਕਾਂਗਰਸੀ ਉਮੀਦਵਾਰ ਨੂੰ ਲੋਹੇ ਦੇ ਚਣੇ ਚਬਾਉਣਗੇ। 

ਉਨ੍ਹਾਂ ਕਿਹਾ ਕਿ ਜਿਸ ਕਾਂਗਰਸੀ ਉਮੀਦਵਾਰ ਨੂੰ ਪੰਜ ਸਾਲ ਪਹਿਲਾਂ ਉਹ ਸਾਢੇ ਅੱਠ ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਰਾ ਕੇ ਹਲਕਾ ਮੋਰਿੰਡਾ ਦੇ ਐਮ.ਐਲ.ਏ. ਬਣੇ ਸਨ, ਉਹੀ ਉਮੀਦਵਾਰ ਕਾਂਗਰਸ ਪਾਰਟੀ ਨੇ ਹੁਣ ਹਲਕਾ ਖਰੜ ਵਿੱਚ ਉਨ੍ਹਾਂ ਦੇ ਸਾਹਮਣੇ ਖੜ੍ਹਾ ਕਰ ਦਿੱਤਾ ਹੈ। ਇਸ ਲਈ ਇਸ ਵਾਰ ਤਾਂ ਕਾਂਗਰਸੀ ਉਮੀਦਵਾਰ ਨੂੰ ਹੋਰ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਜਥੇਦਾਰ ਉਜਾਗਰ ਸਿੰਘ ਬਡਾਲੀ ਵੱਲੋਂ ਸ਼ਨੀਵਾਰ ਨੂੰ ਸ਼ਹਿਰ ਕੁਰਾਲੀ ਵਿਖੇ ਅਕਾਲੀ ਭਾਜਪਾ ਦੇ ਸਥਾਨਕ ਆਗੂਆਂ, ਵਰਕਰਾਂ ਅਤੇ ਸ਼ਹਿਰ ਦੇ ਲੋਕਾਂ ਦੇ ਭਾਰੀ ਇਕੱਠ ਨੂੰ ਨਾਲ ਲੈ ਕੇ ਸ਼ਹਿਰ ਦਾ ਤੂਫ਼ਾਨੀ ਦੌਰਾ ਕੀਤਾ ਜਿਸ ਦੇ ਤਹਿਤ ਜਥੇਦਾਰ ਬਡਾਲੀ ਦੇ ਕਾਫ਼ਿਲੇ ਨੇ ਸ਼ਹਿਰ ਦੀ ਅਨਾਜ ਮੰਡੀ, ਬਜ਼ਾਰ ਅਤੇ ਹੋਰ ਵੱਖ ਵੱਖ ਵਾਰਡਾਂ ਵਿੱਚ ਘੁੰਮ ਕੇ ਲੋਕਾਂ ਨੂੰ ਵੋਟ ਦੀ ਅਪੀਲ ਕੀਤੀ ਅਤੇ ਆਪਣੇ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਅਧਾਰ 'ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਤਾਂ ਜੋ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਜਾਰੀ ਰਹਿ ਸਕੇ।ਇਸ ਮੌਕੇ ਕਰਮਜੀਤ ਸਿੰਘ ਰਾਣਾ, ਰਣਜੀਤ ਸਿੰਘ, ਸਰਪੰਚ ਸੁਰਮੁਖ ਸਿੰਘ, ਸ਼ੇਰ ਸਿੰਘ ਸਰਪੰਚ, ਮੇਹਰ ਸਿੰਘ ਥੇੜ੍ਹੀ, ਮਾਸਟਰ ਲਖਬੀਰ ਸਿੰਘ, ਨੇਤਰਪਾਲ, ਬਿੱਲੂ, ਸਰਪੰਚ ਜਗਪਾਲ ਸਿੰਘ ਆਦਿ ਵੀ ਹਾਜ਼ਰ ਸਨ।