ਸ਼ੈਮਰਾਕ ਸਕੂਲ 'ਚ ਜੂਨੀਅਰ ਵਿੰਗ ਵਲੋਂ ਸਲਾਨਾ ਖੇਡ ਦਿਹਾੜੇ ਦਾ ਆਯੋਜਨ
ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ 'ਚ ਵੀ ਵਧ-ਚੜ ਕੇ ਹਿੱਸਾ ਲੈਣਾ ਚਾਹੀਦਾ ਹੈ- ਚੇਅਰਮੈਨ ਬਾਜਵਾ
5 Dariya News
ਐਸ.ਏ.ਐਸ. ਨਗਰ (ਮੁਹਾਲੀ) 10-Dec-2016
ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਸਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ । ਜਿਸ ਨੂੰ ਛੋਟੇ ਛੋਟੇ ਬੱਚਿਆਂ ਨੇ ਆਪਣੀਆਂ ਖੇਡ ਪ੍ਰਤਿਭਾਵਾਂ ਦਾ ਪ੍ਰਦਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਐਜ਼ੂਕੇਸ਼ਨ ਏਅਰ ਕਾਂਮਡਰ(ਰਿਟਾ.) ਐਸ ਕੇ ਸ਼ਰਮਾ ਵਲੋਂ ਸਲਾਨਾ ਖੇਡਾਂ ਦੀ ਸ਼ੁਰੂਆਤ ਕੀਤੀ । ਇਸ ਤੋਂ ਬਾਅਦ ਵਿਦਿਆਰਥੀਆਂ ਨੇ ਖੇਡ ਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਸਹੁੰ ਚੁੱਕੀ । ਇਸ ਤੋਂ ਬਾਅਦ ਛੋਟੇ ਛੋਟੇ ਬੱਚਿਆਂ ਵਲੋਂ ਪੀ.ਟੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਇਕ ਦਿਨਾਂ ਖੇਡ ਦਿਹਾੜੇ ਵਿਚ ਛੋਟੇ ਖਿਡਾਰੀਆਂ ਨੇ ਐਥਲੈਟਿਕ ਦੇ ਈਵੇਂਟਸ ਤੇ ਮੈਦਾਨ ਵਿਚ ਆਪਣਾ ਦਮ ਵਿਖਾਉਦੇ ਹੋਏ ਇਕ ਦੂਸਰੇ ਨੂੰ ਟੱਕਰ ਦਿਤੀ। ਇਸ ਮੌਕੇ ਤੇ ਵਿਦਿਆਰਥੀਆਂ ਵਲੋਂ ਪੁੱਠੀ ਦੌੜ, ਟੋਪੀ ਦੌੜ, ਡੱਡੂ ਦੌੜ ਆਦਿ ਕਈ ਰੌਚਕ ਖੇਡਾਂ ਵੀ ਪੇਸ਼ ਕੀਤੀਆਂ ਗਈਆਂ, ਜਿਸ ਦਾ ਵਿਦਿਆਰਥੀਆਂ ਨੇ ਖੂਬ ਅਨੰਦ ਮਾਣਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਹਰਡਲ ਰੇਸ,ਜਲੇਬੀ ਦੌੜ, ਤਿੰਨ ਲੱਤ ਦੌੜ, ਨਿੰਬੂ ਦੌੜ ਆਦਿ ਪੇਸ਼ ਕਰਕੇ ਸਾਰਿਆਂ ਦਾ ਭਰਪੂਰ ਮਨੋਰੰਜਨ ਕੀਤਾ । ਇਸ ਮੌਕੇ ਤੇ ਚੇਅਰਮੈਨ ਏ ਐਸ ਬਾਜਵਾ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਖੇਡ ਭਾਵਨਾ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ 'ਚ ਵੀ ਵਧ ਚੜ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ । ਇਸ ਦੇ ਨਾਲ ਹੀ ਵੱਖ-ਵੱਖ ਈਵੇਂਟਸ 'ਚ ਜੇਤੂ ਖਿਡਾਰੀਆਂ ਨੂੰ ਚੇਅਰਮੈਨ ਬਾਜਵਾ ਅਤੇ ਐਸ ਕੇ ਸ਼ਰਮਾ ਵਲੋਂ ਇਨਾਮ ਤਕਸੀਮ ਕੀਤੇ ਗਏ। ਇਸ ਖੇਡ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ ।