ਕਿਸਾਨ ਹਿਤ ਬਚਾਓ ਕਮੇਟੀ ਨੇ ਕੀਤੀ ਰਾਮੂਵਾਲੀਆ ਨੂੰ ਜਿਤਾਉਣ ਦੀ ਅਪੀਲ
ਕਿਸਾਨਾਂ ਨੂੰ ਰਾਹਤ ਦੇਣ ਦਾ ਸਾਰਾ ਕੰਮ ਅਕਾਲੀ ਸਰਕਾਰ ਨੇ ਹੀ ਕੀਤਾ--ਬੈਦਵਾਨ
ਐਸ.ਏ.ਐਸ.ਨਗਰ. 29-Jan-2012
179 ਪਿੰਡਾਂ ਦੇ ਕਿਸਾਨਾਂ ਦੀ ਅਗਵਾਈ ਕਰਦੀ ਕਿਸਾਨ ਹਿੱਤ ਬਚਾਓ ਕਮੇਟੀ ਦੇ ਪ੍ਰਧਾਨ ਡੀ.ਪੀ. ਸਿੰਘ ਬੈਦਵਾਨ ਨੇ ਬਲਵੰਤ ਸਿੰਘ ਰਾਮੂਵਾਲੀਆ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਸਮੂਹ ਕਿਸਾਨਾਂ ਨੂੰ ਪਿੰਡਾਂ ਦੀ ਕਮਾਂਡ ਸੰਭਾਲਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਵਾਲੀ ਅਕਾਲੀ ਸਰਕਾਰ ਹੀ ਹੈ ਜਿਸ ਕਰਕੇ ਹਲਕੇ ਦੇ ਹੀ ਨਹੀਂ ਸਗੋਂ ਸਾਰੇ ਪੰਜਾਬ ਦੇ ਕਿਸਾਨ ਅਕਾਲੀ ਭਾਜਪਾ ਸਰਕਾਰ ਨੂੰ ਮੁੜ ਲਿਆਉਣ ਲਈ ਕੰਮ ਕਰਨਗੇ। ਸ੍ਰੀ ਬੈਦਵਾਣ ਨੇ ਕਿਹਾ ਉਨ੍ਹਾਂ ਦੀ ਸਾਰੀ ਟੀਮ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਦੱਸਦੀ ਰਹੀ ਹੈ ਕਿ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਕਿਸਾਨਾਂ ਦੀ ਇਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਪੌਣੇ ਦੋ ਕਰੋੜ ਦੇ ਕੇ ਕਿਸਾਨਾਂ ਦਾ ਭਲਾ ਕੀਤਾ ਹੈ ਅਤੇ ਪਹਿਲੀ ਸਰਕਾਰ ਵੱਲੋਂ ਕਿਸਾਨਾਂ ਦੀ ਕੀਤੀ ਜਾਂਦੀ ਲੁੱਟ ਬੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੈਂਡ ਪੂਲਿੰਗ ਸਕੀਮ 'ਚ ਸ਼ਾਮਲ ਕਰਕੇ ਸਰਕਾਰ ਨੇ ਉਹ ਕੰਮ ਕੀਤਾ ਹੈ ਜਿਸ ਨਾਲ ਹੁਣ ਉਜੜ ਕੇ ਰੁਲਣ ਦੀ ਥਾਂ ਆਪਣੇ ਪੈਰਾਂ-ਸਿਰ ਖੜ੍ਹੇ ਹੋ ਜਾਣਗੇ। ਉਨ੍ਹਾਂ ਦੱਸਿਆ ਕਿ 5 ਏਕੜ ਵਾਲੇ ਕਿਸਾਨਾਂ ਨੂੰ ਮੁਫ਼ਤ ਖੇਤੀ ਕੁਨੈਕਸ਼ਨ ਦੇਣ ਵਾਲੀ ਪਾਰਟੀ ਵੀ ਅਕਾਲੀ ਦਲ ਹੀ ਹੈ ਜਿਸ ਨੇ ਪਹਿਲਾਂ ਕਿਸਾਨਾਂ ਨੂੰ ਟਿਊਬਵੈਂਲਾਂ ਲਈ ਮੁਫ਼ਤ ਬਿਜਲੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਕੂਲਾਂ ਨੂੰ ਅਪਗ੍ਰੇਡ ਕਰਕੇ ਉੱਥੇ ਕਮਰੇ, ਫਰਨੀਚਰ ਅਤੇ ਅਧਿਆਪਕਾਂ ਦੀ ਘਾਟ ਵੀ ਅਕਾਲੀ-ਭਾਜਪਾ ਸਰਕਾਰ ਨੇ ਪੂਰੀ ਕੀਤੀ ਹੈ। ਸ੍ਰੀ ਬੈਦਵਾਨ ਨੇ ਕਿਹਾ ਕਿ ਉਹ ਹਲਕੇ ਦੇ ਸਾਰੇ ਪਿੰਡਾਂ ਦਾ ਦੌਰਾ ਕਰਕੇ ਦੇਖਿਆ ਹੈ ਕਿ ਕਿਸਾਨ ਇੱਕ ਮੁੱਠ ਹੋ ਕੇ ਅਕਾਲੀ ਭਾਜਪਾ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣ ਦੀ ਸੋਚੀ ਬੈਠੇ ਹਨ।