5 Dariya News

ਆਸ਼ਮਾ ਇੰਟਰਨੈਸ਼ਨਲ ਸਕੂਲ ਵੱਲੋਂ ਵਿਰਸਾ ਬੈਨਰ ਹੇਠ ਸਾਲਾਨਾ ਸਮਾਗਮ ਦਾ ਆਯੋਜਨ

ਮਲਵਈ ਗਿੱਧਾ, ਭੰਗੜਾ, ਗਿੱਧੇ ਸਮੇਤ ਪੰਜਾਬ ਦੇ ਸਭਿਆਚਾਰ ਦੀ ਪੇਸ਼ਕਾਰੀ ਕੀਤੀ

5 Dariya News

ਐਸ.ਏ.ਐਸ. ਨਗਰ (ਮੁਹਾਲੀ) 18-Dec-2016

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵੱਲੋਂ ਆਪਣਾ ਸਾਲਾਨਾ ਸਮਾਗਮ ਪੰਜਾਬ ਦੇ ਅਮੀਰ ਸਭਿਆਚਾਰ ਦੇ ਨਾਮ ਕਰਦੇ ਹੋਏ ਵਿਰਸਾ ਬੈਨਰ ਹੇਠ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਦੀ ਸ਼ਾਨ ਗਿੱਧਾ, ਭੰਗੜਾ, ਮਲਵਈ ਗਿੱਧਾ ਸਮੇਤ ਵਿਆਹ  ਦੇ ਮੌਕੇ ਦੀ ਪੰਜਾਬੀ ਪੇਸ਼ਕਸ਼ ਦਰਸ਼ਕਾਂ ਵੱਲੋਂ ਖੂਬ ਸਲਾਹੀ।  ਇਸ ਰੰਗਾਂ ਰੰਗ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਬਲਬੀਰ ਸਿੰਘ ਢੋਲ, ਡੀ ਪੀ ਆਈ ਸਕੂਲ ਪੰਜਾਬ ਅਤੇ ਸਾਬਕਾ ਆਈ ਏ ਐੱਸ ਇੰਜ. ਈ ਜੇ ਐੱਸ ਕੇਸਰ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਸਕੂਲ ਦੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜਦੇ ਹੋਏ ਭਵਿਖ ਦੇ ਟੀਚੇ ਹਾਜ਼ਰ ਮਹਿਮਾਨਾਂ ਨਾਲ ਸਾਂਝੇ ਕੀਤੇ । ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪ੍ਰਮਾਤਮਾ ਦੀ ਉਸਤਤ ਵਿਚ ਗਾਏ ਸ਼ਬਦ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਸ ਤੋਂ ਬਾਅਦ ਇਕ ਤੋਂ ਬਾਅਦ ਇਕ ਪ੍ਰੋਗਰਾਮ ਬੱਚਿਆਂ ਵੱਲੋਂ ਪੇਸ਼ ਕੀਤੇ ਗਏ।ਛੋਟੇ ਛੋਟੇ ਵਿਦਿਆਰਥੀਆਂ ਨੇ ਮਲਵਈ ਗਿੱਧੇ ਦਾ ਪ੍ਰੋਗਰਾਮ ਪੇਸ਼ ਕਰਕੇ ਮਾਹੌਲ ਨੂੰ ਹੋਰ ਖ਼ੂਬਸੂਰਤ ਕਰ ਦਿਤਾ । ਮੁੱਖ ਮਹਿਮਾਨ  ਬਲਬੀਰ ਸਿੰਘ ਢੋਲ ਨੇ ਛੋਟੇ ਛੋਟੇ ਬੱਚਿਆਂ ਵੱਲੋਂ ਵਿਖਾਈਆਂ ਗਈ ਖ਼ੂਬਸੂਰਤ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਉਨ੍ਹਾਂ ਦੀ ਹੌਸਲਾ   ਅਫ਼ਜ਼ਾਈ ਕੀਤੀ ਗਈ । ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਹਿੱਸਾ ਲੈਣ ਦੀ ਪ੍ਰੇਰਨਾ ਦਿਤੀ । ਚੇਅਰਮੈਨ ਕੇਸਰ ਦੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਆਸ਼ਮਾ ਇੰਟਰਨੈਸ਼ਨਲ ਸਕੂਲ ਪਿਛਲੇ ਸਾਲ ਤੋਂ ਬਾਰ੍ਹਵੀਂ ਤੱਕ ਕਰ ਦਿਤਾ ਗਿਆ ਹੈ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆਂ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਈਆਂ ਜਾਂਦੀ ਹਨ ।  ਅੰਤ ਵਿਚ ਮੁੱਖ ਮਹਿਮਾਨ ਬਲਬੀਰ ਸਿੰਘ ਢੋਲ ਅਤੇ ਚੇਅਰਮੈਨ ਜੇ.ਐੱਸ.ਕੇਸਰ ਵੱਲੋਂ  ਵੱਖ ਵੱਖ ਗਤੀਵਿਧੀਆਂ 'ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮਾਂ ਨਾਲ ਨਿਵਾਜਿਆਂ ਗਿਆ । ਅੰਤ ਵਿਚ  ਪ੍ਰਿੰਸੀਪਲ  ਅਮਰਪ੍ਰੀਤ ਕੌਰ  ਵੱਲੋਂ  ਸਮਾਗਮ ਵਿਚ ਹਿੱਸਾ ਲੈਣ ਲਈ  ਸਾਰਿਆਂ ਦਾ ਧੰਨਵਾਦ ਕੀਤਾ ।