ਜ਼ਿਲ੍ਹੇ ਚ 18 ਤੇ 19 ਸਾਲ ਦੇ ਵਿਅਕਤੀਆਂ ਦੀਆਂ 100ਫ਼ੀ ਸਦੀ ਵੋਟਾਂ ਬਣਾਉਣ ਦਾ ਟੀਚਾ ਮੁਕੰਮਲ ਕੀਤਾ ਜਾਵੇ: ਸਿੱਧੂ
ਜ਼ਿਲ੍ਹੇ ਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
5 ਦਰਿਆ ਨਿਊਜ਼
ਐਸ.ਏ.ਐਸ.ਨਗਰ 04-Sep-2013
ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਸੱਦੀ ਗਈ ਵੱਖ- ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2014 ਦੇ ਆਧਾਰ ਤੇ ਜ਼ਿਲ੍ਹੇ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਕੀਤੀ ਜਾਣੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ 6 ਸਤੰਬਰ 2013 ਨੂੰ ਹੋਵੇਗੀ। ਇਸੇ ਤਰ੍ਹਾਂ ਦਾਅਵੇ ਅਤੇ ਇਤਰਾਜ 6 ਸਤੰਬਰ 2013 ਤੋਂ 4 ਅਕਤੂਬਰ 2013 ਤੱਕ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀਆਂ ਸੂਚੀਆਂ ਸਬੰਧਤ ਦੇ ਭਾਗ/ਸੈਕਸ਼ਨ ਦੀ ਗ੍ਰਾਮ ਸਭਾ/ਲੋਕਲ ਬਾਡੀ ਦੇ ਵਾਰਡ ਅਤੇ ਸਮਾਜ ਭਲਾਈ ਸੰਸਥਾਵਾਂ ਵਿਚ ਪੜ੍ਹ ਸਕਦੇ ਹਨ ਅਤੇ 11 ਸਤੰਬਰ ਅਤੇ 14 ਸਤੰਬਰ 2013 ਤੱਕ ਨਾਵਾਂ ਦੀ ਤਸਦੀਕ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15, 22 ਅਤੇ 29 ਸਤੰਬਰ 2013 ਨੂੰ ਦਾਅਵੇ ਤੇ ਇਤਰਾਜ ਪ੍ਰਾਪਤ ਕਰਨ ਲਈ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ Âੈਜੰਟਾਂ ਨਾਲ ਸਪੈਸ਼ਲ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 8 ਨਵੰਬਰ 2013 ਤੱਕ ਅੱਪਡੇਸ਼ਨ ਦਾ ਡਾਟਾਬੇਸ, ਫੋਟੋਗ੍ਰਾਫ ਮਰਜ, ਅਪਡੇਟਿੰਗ ਦਾ ਕੰਟਰੋਲ ਟੇਬਲ, ਅਤੇ ਮਾਰਕਡ ਕਾਪੀ, ਫੋਟੋ ਵੋਟਰ ਸੂਚੀ ਦੀ ਤਿਆਰੀ ਅਤੇ ਛਪਾਈ ਲਈ 10 ਦਸੰਬਰ 2013 ਤੱਕ ਭੇਜ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਛਪਾਈ 3 ਜਨਵਰੀ 2014 ਤੱਕ ਕਰਵਾਈ ਜਾਵੇਗੀ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 6 ਜਨਵਰੀ 2014 ਨੂੰ ਹੋਵੇਗੀ।
ਉਹਨਾਂ ਵੱਖ - ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦੇ ਟੀਚੇ ਪ੍ਰਾਪਤ ਕਰਨ ਲਈ ਆਪਣਾ ਪੂਰਾ - ਪੂਰਾ ਸਹਿਯੋਗ ਦੇਣ। ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਉਮਰ 1 ਜਨਵਰੀ 2014 ਨੂੰ 18 ਸਾਲ ਦੀ ਹੋਵੇਗੀ, ਉਹ ਆਪਣੀ ਵੋਟ ਬਣਾਉਣ ਲਈ ਫਾਰਮ ਨੰ:6, ਨਾਮ ਵਿੱਚ ਸੋਧ ਕਰਾਉਣ ਲਈ ਫਾਰਮ ਨੰ:8, ਇਤਰਾਜ ਲਈ ਫਾਰਮ ਨੰ:7, ਅਪਣੇ ਹਲਕੇ ਵਿੱਚ ਨਾਮ ਦੀ ਤਬਦੀਲੀ ਲਈ ਫਾਰਮ ਨੰ:8- ਏ ਅਤੇ ਐਨ.ਆਰ.ਆਈ ਆਪਣੀ ਵੋਟ ਬਣਾਉਣ ਲਈ ਫਾਰਮ 6-ਏ ਭਰ ਕੇ 4 ਅਕਤੂਬਰ 2013 ਤੋਂ ਪਹਿਲਾਂ-ਪਹਿਲਾਂ ਸਬੰਧਤ ਬੀ.ਐਲ.ਓ/ਈ.ਆਰ.ਓ ਅਤੇ ਜਿਲ੍ਹਾ ਚੋਣ ਦਫਤਰ ਵਿਚ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਸਬੰਧਤ ਚੋਣਕਾਰ ਰਜਿਸ਼ਟਰੇਸ਼ਨ ਅਫਸਰ ਜਾਂ ਚੋਣ ਤਹਿਸੀਲਦਾਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਜਿਲ੍ਹਾ ਚੋਣ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾ ਦੀਆਂ ਵੋਟਾਂ ਬਣਨ ਯੋਗ ਹਨ ਉਹ ਉਕਤ ਪ੍ਰੋਗਰਾਮ ਅਨੁਸਰ ਆਪਣੀਆਂ ਵੋਟਾਂ ਜਰੂਰ ਬਣਾ ਲੈਣ ਅਤੇ ਮੌਕੇ ਦਾ ਲਾਭ ਉਠਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਪਰਵੀਨ ਕੁਮਾਰ ਥਿੰਦ , ਐਸ.ਡੀ.ਐਮ ਡੇਰਾਬਸੀ ਸ੍ਰੀਮਤੀ ਇੰਦਰਜੀਤ ਕੌਰ ਕੰਗ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਰੇਸ਼ ਕਿਰਨ, ਜਿਲ੍ਹਾ ਐਸ.ਏ.ਐਸ ਨਗਰ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸ. ਬਲਜੀਤ ਸਿੰੰਘ ਕੁੰਭੜਾ, ਰਵਿੰਦਰ ਸਿੰਘ ਸੈਣੀ ਜਨਰਲ ਸਕੱਤਰ ਭਾਰਤੀ ਜਨਤਾ ਪਾਰਟੀ,ਐਸ.ਡੀ.ਸਰਮਾ ਰਾਜਨੀਤਿਕ ਸਕੱਤਰ ਸ੍ਰੀ ਬਲਬੀਰ ਸਿੰਘ ਸਿੱਧੂ ਐਮ.ਐਲ.ਏ, ਹਰਵਿੰਦਰ ਸਿੰਘ ਪਟਵਾਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਜਿਲਾ੍ਹ ਐਸ.ਏ.ਐਸ ਨਗਰ, ਧਰਮਪਾਲ ਪ੍ਰਧਾਨ ਗਡਰੀਆ ਭਾਈਚਾਰਾ ਬੀ.ਐਸ.ਪੀ ਜਿਲਾ੍ਹ ਐਸ.ਏ.ਐਸ ਨਗਰ, ਰਾਜਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।