5 Dariya News

ਇੰਟਰਨੈਸ਼ਨਲ ਸਕੂਲ ਦੇ ਜੂਨੀਅਰ ਵਿੰਗ ਦਾ ਸਲਾਨਾ ਸਮਾਰੋਹ ਕਰਵਾਇਆ

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ 28-Jan-2017

ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਜੂਨੀਅਰ ਵਿੰਗ ਸਲਾਨਾ ਸਭਿਆਚਾਰਕ ਪ੍ਰੋਗਰਾਮ ਡਾਇਰੈਕਟਰ ਅਸ਼ੋਕ ਕੌਸ਼ਲ ਦੀ ਦੇਖ ਰੇਖ ਵਿਚ ਅਤੇ ਪ੍ਰਿੰਸ ਪੀ.ਸੈਂਗਰ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਮੌਕੇ ਪਰੀ ਨਰਸਰੀ ਤੋਂ ਲੈਕੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਕਿਟ, ਕਵਿਤਾ, ਭੰਗੜਾਂ, ਗਿੱਧਾ, ਕੋਰੀਓਗ੍ਰਾਫੀ, ਡਾਂਸ ਆਦਿ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਧਾਰਮਕ ਅਤੇ ਦੇਸ਼ ਭਗਤੀ ਦੇ ਗੀਤਾਂ ਤੇ ਬਾਖੂਬੀ ਪੇਸ਼ਕਾਰੀ ਕੀਤੀ ਜਿਸ ਦੀ ਸਭਨਾਂ ਨੇ ਸਰਾਹਨਾ ਕੀਤੀ। ਇਸ ਮੌਕੇ ਡਾਇਰੈਕਟਰ ਅਸ਼ੋਕ ਕੌਸ਼ਲ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦੇ ਆਗਿਆਕਾਰ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰ ਪੀ.ਸੈਂਗਰ ਨੇ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਖ਼ੁਸਪਾਲ ਕੌਸਲ, ਗੀਤਾ ਕੌਸਲ, ਪਿੰ੍ਰ.ਸਿਮਰਨਜੀਤ ਕੌਰ, ਪਰਮਿੰਦਰ ਸ਼ਰਮਾ, ਪ੍ਰਮੋਦ ਜੋਸ਼ੀ, ਰਵੀ ਖੱਤੀ, ਨਰਿੰਦਰ ਕੌਰ ਸਮੇਤ ਵੱਡੀ ਗਿਣਤੀ ਸਕੂਲੀ ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।