5 Dariya News

ਓਕਰੇਜ਼ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਸਪੈੱਲ ਬੀ ਮੁਕਾਬਲਿਆਂ ਵਿਚ ਭਾਰਤ ਦੀ ਕਰਨਗੇ ਨੁਮਾਇੰਦਗੀ

ਭਾਰਤ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕਰਕੇ ਮੁਹਾਲੀ ਦਾ ਨਾਮ ਕੀਤਾ ਰੌਸ਼ਨ

5 Dariya News

ਐਸ.ਏ.ਐਸ. ਨਗਰ (ਮੁਹਾਲੀ) 31-Jan-2017

ਓਕਰੇਜ਼ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਵਿਸ਼ਵ ਪੱਧਰੀ ਮਾਰਸ ਸਪੈੱਲ ਬੀ ਮੁਕਾਬਲਿਆਂ ਵਿਚ ਰਾਸ਼ਟਰੀ ਪੱਧਰ ਤੇ ਹੋਏ ਮੁਕਾਬਲਿਆਂ ਵਿਚ ਦੇਸ਼ ਭਰ ਵਿਚ ਪਹਿਲਾਂ ਸਥਾਨ ਹਾਸਿਲ ਕੀਤਾ ਹੈ। ਰਿਸ਼ਭ ਮਾਂਗੀ ਚੌਥੀ ਕਲਾਸ, ਨਿਸ਼ਾਂਤ ਕੋਨੋਸੀਟੀਆ ਕਲਾਸ ਪੰਜਵੀ ਅਤੇ ਸਕਸ਼ਮ ਗੁਪਤਾ ਕਲਾਸ ਤੀਜੀ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਸਕੂਲ, ਜੌਨ ਪੱਧਰ, ਜ਼ਿਲ੍ਹਾ ਪੱਧਰ, ਰਾਜ ਪੱਧਰ ਅਤੇ ਫਿਰ ਕੌਮੀ ਪੱਧਰ ਤੇ ਹੋਏ ਮੁਕਾਬਲਿਆਂ ਵਿਚ ਸਮੁੱਚੇ ਭਾਰਤ ਦੇ ਸਕੂਲਾਂ ਦੇ ਵਿਦਿਆਰਥੀਆ ਨੂੰ ਮਾਤ ਦਿੰਦੇ ਹੋਏ ਇਹ ਮਾਣ ਪ੍ਰਾਪਤ ਕੀਤਾ ਹੈ। ਹੁਣ ਇਹ ਵਿਦਿਆਰਥੀ ਵਿਸ਼ਵ ਪੱਧਰੀ ਮੁਕਾਬਲਿਆਂ ਭਾਰਤ ਦੀ ਨੁਮਾਇੰਦਗੀ ਕਰਦੇ ਹੋਏ ਏਸ਼ੀਆ,ਅਮਰੀਕਾ, ਆਸਟ੍ਰੇਲੀਆ ਅਤੇ ਅਫ਼ਰੀਕੀ ਮਹਾਂਦੀਪਾਂ ਦੇ ਵਿਦਿਆਰਥੀਆਂ ਨਾਲ ਟੱਕਰ ਲੈਣਗੇ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਘੁੰਮਣ ਨੇ ਤਿੰਨਾ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲਾਸਾਨੀ ਕਾਮਯਾਬੀ ਲਈ ਵਧਾਈ ਦਿੰਦੇ ਹੋਏ ਦੱਸਿਆਂ ਅੰਤਰਰਾਸ਼ਟਰੀ ਪੱਧਰ ਦੇ ਮਾਰਸ ਇੰਟਰਨੈਸ਼ਨਲ ਸਪੈੱਲ ਬੀ  ਮੁਕਾਬਲਿਆਂ ਲਈ ਕੌਮੀ ਪੱਧਰ ਤੇ ਜਿੱਤ ਹਾਸਿਲ ਕਰਨਾ ਅਤੇ ਭਾਰਤ ਦੀ ਨੁਮਾਇੰਦਗੀ ਕਰਨਾ ਓਕਰੇਜ਼ ਇੰਟਰਨੈਸ਼ਨਲ ਸਕੂਲ ਲਈ ਮਾਣ ਦੀ ਗੱਲ ਹੈ । ਪ੍ਰਿੰਸੀਪਲ ਘੁੰਮਣ ਅਨੁਸਾਰ ਇਸ ਟੀਚੇ ਤੇ ਪਹੁੰਚਣ ਲਈ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਬੇਸ਼ੱਕ ਟਰੇਨਿੰਗ ਵੀ ਕਰਵਾਈ ਗਈ ਸੀ ਪਰ ਇਸ ਦੇ ਇਲਾਵਾ ਸਕੂਲ ਵਿਚ ਇਸ ਤਰਾਂ ਦੇ ਮੁਕਾਬਲੇ ਵੀ ਅਕਸਰ ਕਰਵਾਏ ਜਾਂਦੇ ਹਨ ਤਾਂ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਅਤੇ ਵਿਸ਼ਵ ਪੱਧਰੀ ਜਾਣਕਾਰੀ ਵੀ ਭਰੀ ਜਾ ਸਕੇ। ਜਦ ਕਿ ਸਕੂਲ ਵਿਚ ਆਈ ਬੀ ਸਿਲੇਬਸ ਵਿਸ਼ਵ ਪੱਧਰ ਦੇ ਮਾਪਦੰਡਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਜਾਂਦਾ ਹੈ ਤਾਂ ਕਿ ਸਾਡੇ ਵਿਦਿਆਰਥੀ ਵਿਸ਼ਵ ਪੱਧਰ ਮੁਕਾਬਲਿਆਂ ਵਿਚ ਮੋਹਰੀ ਰਹਿਣ।