ਲਾਰੇਂਸ ਪਬਲਿਕ ਸਕੂਲ ਵਿਚ ਬਸੰਤ ਪੰਚਮੀ ਨੂੰ ਸਮਰਪਿਤ ਹਫ਼ਤਾ ਵਾਰੀ ਪ੍ਰੋਗਰਾਮਾਂ ਦਾ ਆਯੋਜਨ
ਵਿਦਿਆਰਥੀਆਂ ਨੇ ਵੱਖ ਵੱਖ ਦਿਨਾਂ ਵਿਚ ਪ੍ਰਦਰਸ਼ਿਤ ਕੀਤੀਆਂ ਬਿਹਤਰੀਨ ਪ੍ਰਦਰਸ਼ਨਕਾਰੀਆਂ
5 Dariya News
ਐਸ.ਏ.ਐਸ. ਨਗਰ (ਮੁਹਾਲੀ) 05-Feb-2017
ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੫੧ ਵਿਚ ਬਸੰਤ ਪੰਚਮੀ ਦੇ ਤਿਉਹਾਰ ਨੂੰ ਸਮਰਪਿਤ ਹਫ਼ਤਾਵਾਰੀ Êਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ । ਰੋਟਰੀ ਕਲੱਬ ਦੇ ਸਹਿਯੋਗ ਨਾ ਰੱਖੇ ਇਸ ਹਫ਼ਤਾਵਾਰੀ ਸਮਾਰੋਹ ਵਿਚ ਵੱਖ ਵੱਖ ਦਿਨਾਂ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੇ ਇਲਾਵਾ ਵਿਦਿਆਰਥੀਆਂ ਦਰਮਿਆਨ ਪਤੰਗਬਾਜ਼ੀ ਦੇ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ 'ਚ ਅਧਿਆਪਕਾਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ ।ਇਸ ਮੌਕੇ ਤੇ ਲਾਰੇਂਸ ਪਬਲਿਕ ਸਕੂਲ ਦੇ ਪਿੰਰਸੀਪਲ ਵੀਨਾ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆਂ ਕਿ ਪਤੰਗਬਾਜ਼ੀ ਬੇਸ਼ੱਕ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ ਹੈ ਕਿਉਂਕਿ ਪੁਰਾਣੇ ਸਮੇਂ 'ਚ ਪਤੰਗਬਾਜ਼ੀ ਉਡਾਉਣਾ ਲੋਕਾਂ ਲਈ ਮੌਨ ਰੰਜਨ ਦਾ ਹਿੱਸਾ ਮੰਨੇ ਜਾਂਦੇ ਸਨ । ਉਨ੍ਹਾਂ ਕਿਹਾ ਕਿ ਬੇਸ਼ੱਕ ਸਮਾਂ ਬਦਲਣ ਨਾਲ ਸਾਡੇ ਮਨੋਰੰਜਨ ਦੇ ਤਰੀਕੇ ਬਦਲ ਗਏ ਹਨ ਪਰ ਫਿਰ ਵੀ ਸਾਨੂੰ ਆਪਣੇ ਤਿਉਹਾਰਾਂ ਨੂੰ ਪਰੰਪਰਾਗਤ ਤਰੀਕੇ ਨਾਲ ਮਨਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਆਪਣੇ ਵਿਰਸੇ ਨਾਲ ਜੁੜੀਆਂ ਰਹਿਣ । ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਬਸੰਤ ਪੰਚਮੀ ਨੂੰ ਕੁਦਰਤ ਦੀ ਦੇਵੀ ਮਾਂ ਸਰਸਵਤੀ ਦਾ ਜਨਮ ਦਿਨ ਵਜੋਂ ਵੀ ਯਾਦ ਕੀਤਾ ਜਾਂਦਾ ਹੈ ਅਤੇ ਇਹੀ ਕਾਰਨ ਹੈ ਕਿ ਮਾਂ ਸਰਸਵਤੀ ਨੂੰ ਪ੍ਰੇਰਨਾ ਅਤੇ ਜੀਵਨ ਦੀ ਤਰੱਕੀ ਦੇ ਸ੍ਰੋਤ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਦਰਮਿਆਨ ਪਤੰਗਬਾਜ਼ੀ ਦੇ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ 'ਚ ਅਧਿਆਪਕਾਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ । ਅੰਤ 'ਚ ਵੱਖ ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਜੇਤੂ ਰਹਿਣ ਵਾਲੇ ਵਿਦਿਆਰਥੀਆਂਨੂੰ ਇਨਾਮ ਤਕਸੀਮ ਕੀਤੇ ਗਏ।