5 Dariya News

ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਦਾ ਗੁਰਮਤ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ

27 ਸਕੂਲਾਂ ਦੇ 300 ਵਿਦਿਆਰਥੀਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਕੇ ਜਿੱਤਿਆਂ 5100 ਦਾ ਇਨਾਮ

5 Dariya News

ਐਸ.ਏ.ਐਸ. ਨਗਰ (ਮੁਹਾਲੀ) 08-Feb-2017

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ, ਫ਼ੇਜ਼ 6 ਵਿਚ ਹੋਏ ਗੁਰਮਤ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਲਗਭਗ ਹਰ ਮੁਕਾਬਲੇ ਵਿਚ ਪਹਿਲਾ ਜਾਂ ਦੂਜਾ ਸਥਾਨ ਹਾਸਿਲ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰੁ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਗਏ ਇਸ ਮੁਕਾਬਲੇ ਵਿਚ ਟ੍ਰਾਈ ਸਿਟੀ ਸਮੇਤ ਮੁਹਾਲੀ ਜ਼ਿਲ੍ਹੇ ਦੇ 27 ਸਕੂਲਾਂ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਗੁਰਬਾਣੀ ਕੰਠ,ਕੀਰਤਨ, ਲੈਕਚਰ, ਕਵੀਸ਼ਰੀ, ਕਵਿਤਾ ਉਚਾਰਣ,ਵਾਰਤਾਲਾਪ, ਸਵਾਲ ਜਵਾਬ ਸਮੇਤ ਕਈ ਮੁਕਾਬਲੇ ਰੱਖੇ ਗਏ ਸਨ। ਜਿਨ੍ਹਾਂ ਵਿਚ ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ 5100 ਰੁਪਏ ਦਾ ਨਕਦ ਇਨਾਮ ਹਾਸਿਲ ਕੀਤਾ।
ਸ਼ੈਮਰਾਕ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਏਅਰ ਕਾਂਮਡਰ (ਰਿਟਾ.) ਐੱਸ ਕੇ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆਂ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਂਦੇ ਹੋਏ ਅਤਿ ਆਧੁਨਿਕ ਸਿੱਖਿਆਂ ਦੇਣਾ ਬਹੁਤ ਜ਼ਰੂਰੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਸਭਿਆਚਾਰ ਅਤੇ ਭਾਰਤੀ ਪਰੰਪਰਾਵਾਂ ਨਾਲ ਵੀ ਜੋੜਨਾ ਜ਼ਰੂਰੀ ਹੈ। ਕਿਉਂਕਿ ਧਰਮ ਜੋੜਦਾ ਹੈ ਤੋੜਦਾ ਨਹੀਂ ਇਸ ਲਈ ਹਰ ਵਿਦਿਆਰਥੀ ਅੰਦਰ ਧਾਰਮਿਕ ਭਾਵਨਾ ਦਾ ਹੋਣਾ ਵੀ ਜ਼ਰੂਰੀ ਹੁੰਦਾ ਹੈ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੈਮਰਾਕ ਸਕੂਲ ਵਿਚ ਵਿਸ਼ਵ ਪੱਧਰੀ ਸਿੱਖਿਆਂ ਦੇ ਨਾਲ ਨਾਲ ਉਨ੍ਹਾਂ ਦੀ ਜੜਾਂ ਨਾਲ ਵੀ ਜੋੜ ਕੇ ਰੱਖਿਆਂ ਜਾਂਦਾ ਹੈ। ਜਿਸ ਦੀ ਮਿਸਾਲ ਬੱਚਿਆਂ ਵੱਲੋਂ ਹਾਸਿਲ ਕੀਤੀ ਇਹ ਜਿੱਤ ਹੈ। ਜਦ ਕਿ ਇਸ ਜਿੱਤ ਨਾਲ ਮੈਨੇਜਮੈਂਟ ਦੇ ਉਪਰਾਲੇ ਨੂੰ ਵੀ ਹੋਰ ਤਾਕਤ ਮਿਲੀ ਹੈ।