5 Dariya News

ਪੁੱਲ ਤੇ ਕਾਰ ਟਿੱਪਰ ਭਿੜੇ

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ 18-Feb-2017

ਸਥਾਨਕ ਸ਼ਹਿਰ ਵਿਚੋਂ ਗੁਜਰਦੇ ਨੈਸ਼ਨਲ ਹਾਈਵੇ 21 'ਤੇ ਬਣੇ ਪੁੱਲ ਤੇ ਕਾਰ ਅਤੇ ਟਿੱਪਰ ਦੀ ਟੱਕਰ ਹੋ ਗਈ ਜਿਸ ਦੌਰਾਨ ਕਾਰ ਸਵਾਰਾਂ ਦਾ ਵਾਲ ਵਾਲ ਬਚਾਅ ਹੋ ਗਿਆ ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਕੱਤਰ ਜਾਣਕਾਰੀ ਅਨੁਸਾਰ ਰੋਪੜ ਵੱਲ ਤੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਐਚ.ਆਰ 68 ਏ 0974 ਤੇ ਖਰੜ ਵੱਲ ਤੋਂ ਆ ਰਹੀ ਸਵਿਫਟ ਕਾਰ ਪੀ.ਬੀ 12 ਵਾਈ 3614 ਦੀ ਆਹਮੋ ਸਾਹਮਣੇ ਟੱਕਰ ਹੋ ਗਈ ਜਿਸ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ਤੇ ਪਹੁੰਚੀ ਟਰੈਫਿਕ ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ਵਿਚ ਲੈਕੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ। ਇਸ ਦੌਰਾਨ ਸੜਕ ਦੇ ਦੋਨੋਂ ਪਾਸੇ ਲੰਮੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਜਿਸ ਕਾਰਨ ਜਾਮ ਦੀ ਸਥਿਤੀ ਬਣ ਗਈ ਟਰੈਫਿਕ ਪੁਲਿਸ ਨੇ ਮੁਸ਼ੱਕਤ ਕਰਦਿਆਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ। ਇਸ ਹਾਦਸੇ ਸਬੰਧੀ ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ।