5 Dariya News

ਧਾਰਮਕ ਸਮਾਗਮ ਦੌਰਾਨ ਜੇਤੂ ਬੱਚਿਆਂ ਦਾ ਕੀਤਾ ਸਨਮਾਨ

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ 20-Feb-2017

ਨੇੜਲੇ ਪਿੰਡ ਧਿਆਨਪੁਰਾ ਵਿਖੇ ਸਥਿਤ ਗੁਰਦਵਾਰਾ ਰਾਮਦਾਸ ਸਾਹਿਬ ਪਾਤਸ਼ਾਹੀ ਚੌਥੀ ਵਿਖੇ ਧਾਰਮਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਤਿੰਨ ਰੋਜ਼ਾ ਧਾਰਮਕ ਵਿੱਦਿਆ ਅਤੇ ਗੁਰਮਿਤ ਦੀ ਟਰੇਨਿੰਗ ਕੁਲਵਿੰਦਰ ਸਿੰਘ ਰਸੂਲਪੁਰ ਵੱਲੋਂ ਦਿੱਤੀ ਗਈ।ਇਸ ਮੌਕੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰਦਿਆਂ ਕੁਲਵੀਰ ਸਿੰਘ ਜੱਗੀ ਅਤੇ ਬਾਬਾ ਸੰਤਾ ਸਿੰਘ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਦੌਰਾਨ ਕੁਲਵੀਰ ਸਿੰਘ ਜੱਗੀ ਨੇ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਧਰਮ ਨਾਲ ਜੋੜਨ ਲਈ ਪਿੰਡ ਪੱਧਰ ਤੇ ਅਜਿਹੇ ਸਮਾਗਮ ਕਰਵਾਉਣੇ ਸਮੇਂ ਦੀ ਮੁਖ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਸਿੱਖ ਇਤਿਹਾਸ ਨਾਲ ਜੁੜੀਆਂ ਰਹਿਣ। ਇਸ ਮੌਕੇ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵੀਰ ਸਿੰਘ ਮਿੰਟੂ ਨੇ ਦੱਸਿਆ ਕਿ ਇਸ ਦੌਰਾਨ ਬੱਚਿਆਂ ਵਿਚ ਕਵਿਤਾ, ਭਾਸ਼ਣ ਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦੇ ਜੇਤੂਆਂ ਨੂੰ ਕੁਲਵੀਰ ਸਿੰਘ ਜੱਗੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਦੇ ਬੱਚੇ ਹਾਜ਼ਰ ਸਨ ਜਿਨ੍ਹਾਂ ਨੇ ਉਤਸ਼ਾਹ ਨਾਲ ਇਨ੍ਹਾਂ ਸਮਾਗਮਾਂ ਵਿਚ ਹਿੱਸਾ ਲਿਆ।