5 Dariya News

ਲਾਰੇਂਸ ਸਕੂਲ 'ਚ ਸੀਨੀਅਰ ਵਿਦਿਆਰਥੀਆਂ ਦੀ ਵਿਦਾਇਗੀ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

ਰੁਖ਼ਸਤ ਹੋ ਰਹੇ ਸਾਥੀਆਂ ਨੇ ਨਿੱਘੀਆਂ ਯਾਦਾਂ ਕੀਤੀਆਂ ਸਾਂਝੀਆਂ , ਮਨਪ੍ਰੀਤ ਅਤੇ ਵਿਸ਼ਵਰੂਪ ਬਣੇ ਮਿਸਟਰ ਅਤੇ ਮਿਸ ਫੇਅਰਵੈੱਲ

5 Dariya News

ਐਸ.ਏ.ਐਸ. ਨਗਰ (ਮੁਹਾਲੀ) 21-Feb-2017

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ,ਸੈਕਟਰ ੫੧ ਦੇ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾ ਕੇ ਕੀਤੀ । ਇਸ ਰੰਗਾਰੰਗ ਸਮਾਗਮ ਦਾ ਆਯੋਜਨ ਗਿਆਰ੍ਹਵੀਂ ਕਲਾਸ ਦੇ ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤਾ ਗਿਆ। ਜਦ ਕਿ ਸਮਾਗਮ ਵਿਚ ਸਕੂਲ ਦੇ  ਪਿੰ੍ਰਸੀਪਲ ਵੀਨਾ ਮਲਹੋਤਰਾ ਮੁੱਖ ਮਹਿਮਾਨ ਸਨ ।  ਇਸ ਦੌਰਾਨ ਜਿੱਥੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਸੀਨੀਅਰ ਵਿਦਿਆਰਥੀਆਂ ਲਈ ਸਟੇਜ ਤੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤੇ ਉੱਥੇ ਹੀ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੇ ਵੀ ਆਪਣੇ ਸਾਥੀਆਂ ਨਾਲ ਕਈ ਸੰਗੀਤਕ ਧੁਨਾਂ ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਇਸ ਦੌਰਾਨ ਸਭ ਤੋਂ ਰੋਚਕ ਮਿਸਟਰ ਅਤੇ ਮਿਸ ਫੇਅਰਵੇਲ ਦਾ ਮੁਕਾਬਲਾ ਰਿਹਾ ਜਿਸ ਵਿਚ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਰੈਂਪ ਵਾਕ ਦੇ ਜਲਵੇ ਵਿਖਾਏ। ਅਖੀਰ ਵਿਚ  ਮਿਸ ਫੇਅਰਵੈੱਲ  ਅਤੇ ਮਿਸਟਰ ਫੈਅਰਵੈਲ ਦਾ ਖ਼ਿਤਾਬ  ਮਨਪ੍ਰੀਤ ਸਿੰਘ ਅਤੇ ਵਿਸ਼ਵਰੂਪ  ਨੇ ਹਾਸਿਲ ਕੀਤਾ ਜਦ ਕਿ ਗੁਰਲੀਨ ਕੌਰ ਅਤੇ ਚਰਨਪ੍ਰੀਤ ਸਿੰਘ  ਮਿਸ ਇਟੈਂਲੀਜੈਂਟ ਅਤੇ ਮਿਸਟਰ ਹੈਂਡਸਮ ਦਾ ਖ਼ਿਤਾਬ ਹਾਸਿਲ ਕੀਤਾ।ਸਕੂਲ ਦੇ ਪਿੰਰਸੀਪਲ ਵੀਨਾ ਮਲਹੋਤਰਾ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਖੇਤਰ ਵਿਚ ਸਫਲਤਾ ਹਾਸਿਲ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਜ਼ਰੂਰੀ ਹੈ ਅਤੇ ਆਪਣੀ ਮੰਜ਼ਿਲ ਨੂੰ ਹਾਸਿਲ ਕਰਨ ਲਈ ਪੂਰਾ ਜ਼ੋਰ ਲਗਾਉਣਾ ਪੈਂਦਾ ਹੈ ਜਦ ਕਿ ਸਫਲਤਾ ਦਾ ਕੋਈ ਸ਼ਾਰਟ ਸਰਕਟ ਨਹੀਂ ਹੈ। ਪ੍ਰਿਸੀਪਲ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ ਤਾਂ ਕਿ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ ਬੁਲੰਦੀਆਂ ਨੂੰ ਛੂਹ ਸਕਣ , ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ਤੇ ਲਿਜਾ ਸਕਦੀ ਹੈ।ਉਨ੍ਹਾਂ  ਸਮਾਰੋਹ ਦੀ ਸਫਲਤਾ ਲਈ ਜੂਨੀਅਰ ਵਿਦਿਆਰਥੀਆਂ ਦੀ ਤਾਰੀਫ਼ ਕਰਦੇ ਹੋਏ ਵਿਦਾ ਹੋ ਰਹੇ ਸੀਨੀਅਰ ਵਿਦਿਆਰਥੀਆਂ ਨੂੰ ਸਫਲ ਜ਼ਿੰਦਗੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।