5 Dariya News

ਐਨੀਜ਼ ਸਕੂਲ ਦੇ ਸਾਲਾਨਾ ਸਮਾਗਮ 'ਚ ਵਿਦਿਆਰਥੀਆਂ ਨੇ ਰੰਗ ਬੰਨ੍ਹਿਆ

ਵਿਦਿਆਰਥੀਆਂ ਨੇ ਨ੍ਰਿਤ ਅਤੇ ਨਾਟਕ ਪੇਸ਼ ਕਰਕੇ ਆਪਣੀ ਬਹੁਮੁਖੀ ਪ੍ਰਤਿਭਾ ਦਾ ਕੀਤਾ ਪ੍ਰਦਸ਼ਨ

5 Dariya News

ਐਸ.ਏ.ਐਸ. ਨਗਰ (ਮੁਹਾਲੀ) 28-Feb-2017

ਐਨੀਜ਼ ਗਰੁੱਪ ਆਫ਼ ਸਕੂਲਜ਼ ਦਾ ਸਾਲਾਨਾ ਸਮਾਗਮ ਧੂਮ ਧਾਮ ਨਾਲ  ਐਨੀਜ਼ ਸਕੂਲ ਕੈਂਪਸ 'ਚ ਮਨਾਇਆ ਗਿਆ । ਇਸ ਮੌਕੇ ਤੇ ਪੂਰੇ ਸਕੂਲ ਕੈਂਪਸ ਨੂੰ ਰੰਗ ਬਿਰੰਗੇ ਫੁੱਲਾਂ,ਗ਼ੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ । ਇਸ ਰੰਗਾ ਰੰਗ ਪ੍ਰੋਗਰਾਮ 'ਚ ਸਕੂਲ ਦੇ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਪੇਸ਼ਕਸ਼ਾਂ ਨਾਲ ਮਾਹੌਲ ਨੂੰ ਰੰਗੀਨ ਬਣਾ ਦਿਤਾ।ਐਨੀਜ਼ ਗਰੁੱਪ ਦੇ ਚੇਅਰਮੈਨ ਅਨੀਤ ਗੋਇਲ ਨੇ  ਸਾਰੇ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ । ਇਸ ਤੋਂ ਬਾਅਦ ਸੀਨੀਅਰ  ਕਲਾਸ ਵਿਦਿਆਰਥੀਆਂ ਵੱਲੋਂ ਮਾਂ ਸਰਸਵਤੀ ਦੀ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ । ਇਕ ਤੋਂ ਬਾਅਦ ਇਕ ਕਰਕੇ  ਛੋਟੇ ਛੋਟੇ ਬੱਚਿਆ ਵੱਲੋਂ ਸੋਲੋ ਡਾਂਸ, ਗਰੁੱਪ ਡਾਂਸ ਨਾਲ ਮਾਹੌਲ ਨੂੰ ਪੂਰੀ ਤਰਾਂ ਸੰਗੀਤਮਈ ਕਰ ਦਿਤਾ।ਇਕ ਤੋਂ ਬਾਅਦ ਇਕ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮਾਂ ਤੋਂ ਬਾਅਦ ਪੇਸ਼ ਕੀਤੇ ਗਏ ਜਿਨ੍ਹਾਂ ਨੂੰ ਹਾਜ਼ਰ ਦਰਸ਼ਕਾਂ ਨੇ ਖੂਬ ਸਲਹਾਇਆ । ਸਟੇਜ਼ ਤੇ ਵੱਖ ਵੱਖ ਰੰਗਾਂ ਦੇ ਪ੍ਰੋਗਰਾਮ ਦੀ ਸਮਾਪਤੀ ਪੰਜਾਬ ਦਾ ਮਾਣ ਭੰਗੜਾ ਅਤੇ ਗਿੱਧਾ ਨਾਲ ਹੋਈ ਜਿਸ ਨੇ ਹਾਜ਼ਿਰ ਦਰਸ਼ਕਾਂ ਨੂੰ ਵੀ ਕੁਰਸੀਆਂ ਤੇ ਥਿਰਕਣ ਲਈ ਮਜਬੂਰ ਕਰ ਦਿਤਾ । ਇਸ ਖ਼ੂਬਸੂਰਤ ਸ਼ਾਮ ਦੇ ਆਖੀਰ ਵਿਚ ਚੇਅਰਮੈਨ ਅਨੀਤ ਗੋਇਲ ਵੱਲੋਂ ਪੜਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।