5 Dariya News

ਰਾਹੁਲ ਗਾਂਧੀ ਨੇ ਸ਼ਾਨਦਾਰ ਜਿੱਤ 'ਤੇ ਕੈਪਟਨ ਅਮਰਿੰਦਰ ਨੂੰ ਵਧਾਈ ਦਿੱਤੀ

5 Dariya News

ਨਵੀਂ ਦਿੱਲੀ 14-Mar-2017

ਏ.ਆਈ.ਸੀ.ਸੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਤੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਅੰਦਰ ਹਾਲੇ 'ਚ ਸੰਪੂਰਨ ਹੋਈਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ।ਪੰਜਾਬ 'ਚ ਪਾਰਟੀ ਨੂੰ ਸ਼ਾਨਦਾਰ ਜਿੱਤ ਵੱਲ ਲਿਜਾਣ ਵਾਲੇ ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨੂੰ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ 'ਤੇ ਮਿੱਲ ਕੇ ਚੋਣਾਂ ਦੌਰਾਨ ਪਾਰਟੀ ਹਾਈ ਕਮਾਂਡ ਤੇ ਖਾਸ ਕਰਕੇ ਕਾਂਗਰਸ ਮੀਤ ਪ੍ਰਧਾਨ ਅਤੇ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਤੇ ਗਏ ਸਮਰਥਨ ਲਈ ਵਿਅਕਤੀਗਤ ਤੌਰ 'ਤੇ ਧੰਨਵਾਦ ਕੀਤਾ।ਇਸ ਦੌਰਾਨ ਅਗਲੇ ਮੁੱਖ ਮੰਤਰੀ ਵੱਲੋਂ ਰਾਹੁਲ ਨੂੰ ਵੀਰਵਾਰ ਸਵੇਰੇ ਚੰਡੀਗੜ੍ਹ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਰੋਹ ਲਈ ਸੱਦਾ ਦਿੱਤਾ। ਜਿਸ ਦੌਰਾਨ ਕੈਪਟਨ ਅਮਰਿੰਦਰ ਆਪਣੀ ਸਰਕਾਰ ਦੀ ਕੈਬਿਨੇਟ ਦੇ ਕੁਝ ਮੈਂਬਰਾਂ ਸਮੇਤ ਅਹੁਦੇ ਦੀ ਸਹੁੰ ਚੁੱਕਣਗੇ।ਪੰਜਾਬ ਚੋਣਾਂ ਤੋਂ ਬਾਅਦ ਦੋਨਾਂ ਆਗੂਆਂ ਵਿਚਾਲੇ ਇਹ ਪਹਿਲੀ ਮੀਟਿੰਗ ਸੀ। ਮੀਟਿੰਗ ਦੌਰਾਨ ਰਾਹੁਲ ਨੇ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਸਰਕਾਰ 'ਚ ਪੰਜਾਬ ਜ਼ਲਦੀ ਹੀ ਇਕ ਵਾਰ ਫਿਰ ਤੋਂ ਆਪਣੀ ਅਸਲੀ ਕਾਬਲਿਅਤ ਹਾਸਿਲ ਕਰ ਲਵੇਗਾ।

ਸੂਬਾ ਕਾਂਗਰਸ ਪ੍ਰਧਾਨ ਤੇ ਕਾਂਗਰਸ ਵਿਧਾਇਕ ਦਲ ਦੇ ਲੀਡਰ ਨੇ 10 ਮਿੰਟ ਤੱਕ ਚੱਲੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਇਕ ਧੰਨਵਾਦੀ ਮੁਲਾਕਾਤ ਸੀ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸ ਦੌਰਾਨ ਕੈਬਿਨੇਟ ਦੇ ਗਠਨ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ।ਇਕ ਹੋਰ ਸਵਾਲ ਦੇ ਜਵਾਬ 'ਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਹੁਣ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਉਣ ਦਾ ਵਕਤ ਆ ਗਿਆ ਹੈ ਅਤੇ ਬੀਤੇ ਇਕ ਸਾਲ ਤੋਂ ਉਹ ਇਸ ਵਿਸ਼ੇ 'ਤੇ ਜ਼ੋਰ ਦੇ ਰਹੇ ਹਨ।ਕੈਪਟਨ ਅਮਰਿੰਦਰ ਨਿਮਰਤਾ ਨਾਲ ਆਪਣੀ ਹਾਰ ਸਵੀਕਾਰ ਕਰਨ ਤੋਂ ਇਨਕਾਰ ਕਰਨ ਵਾਲੀ ਆਮ ਆਦਮੀ ਪਾਰਟੀ 'ਤੇ ਵਰ੍ਹੇ ਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਹ ਸਵੀਕਾਰ ਕਰਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਵੋਟਰਾਂ ਨਾਲ ਸੰਪਰਕ ਸਥਾਪਤ ਕਰਨ 'ਚ ਨਾਕਾਮ ਰਹੀ, ਦੀ ਬਜਾਏ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਉਪਰ ਦੋਸ਼ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਮਸ਼ੀਨਾਂ ਦੀ ਨਿਗਰਾਨੀ, ਸੰਯੋਗ ਨਾਲ ਉਨ੍ਹਾਂ ਦੀ ਪਾਰਟੀ ਦੇ ਵਰਕਰ ਹੀ ਕਰ ਰਹੇ ਸਨ। ਇਸ ਬਾਰੇ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਆਪ ਵਰਕਰ ਈ.ਵੀ.ਐਮ ਕੇਂਦਰਾਂ ਬਾਹਰ ਡੇਰਾ ਲਗਾ ਕੇ ਬੈਠੇ ਸਨ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਕੇਜਰੀਵਾਲ ਪੰਜਾਬ ਚੋਣਾਂ ਦੇ ਨਤੀਜਿਆਂ ਕਾਰਨ ਸੱਤਾ ਤੇ ਚੇਹਰੇ ਦਾ ਖੋਹੁਣਾ ਸਹਿਣ ਨਹੀਂ ਕਰ ਪਾ ਰਹੇ ਹਨ, ਜਿਹੜੇ ਇਨ੍ਹਾਂ ਨਤੀਜਿਆਂ ਰਾਹੀਂ ਆਪਣੀਆਂ ਇੱਛਾਵਾਂ ਨੂੰ ਕੌਮੀ ਪੱਧਰ ਤੱਕ ਪਹੁੰਚਾਉਣਾ ਚਾਹੁੰਦੇ ਸਨ।