5 Dariya News

ਐਸਵਾਈਐਲ ਦੇ ਮੁੱਦੇ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਐਚ.ਐਸ. ਫੂਲਕਾ

5 Dariya News

ਚੰਡੀਗੜ 17-Mar-2017

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਮੁੱਖ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।ਆਪ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਐਚ.ਐਸ. ਫੂਲਕਾ ਨੇ ਦੱਸਿਆ ਕਿ ਉਨ੍ਹਾਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਕੀਤੀ ਅਤੇ ਜੋਰਦਾਰ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ 'ਤੇ ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਨਾ ਬਣਨ ਦੇਣ ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਇਸ ਮੁੱਦੇ ਉਪਰ ਡੱਟ ਕੇ ਪੰਜਾਬ ਸਰਕਾਰ ਦਾ ਸਾਥ ਦੇਵੇ ਅਤੇ ਕਿਸੇ ਵੀ ਕੀਮਤ ਉਪਰ ਐਸਵਾਈਐਲ ਨਹਿਰ ਨੂੰ ਬਣਨ ਨਹੀਂ ਦਿੱਤਾ ਜਾਵੇਗਾ।