5 Dariya News

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਨੂੰ ਸਮਰਪਿਤ ਸਮਾਰੋਹ

5 Dariya News (ਜਸਪ੍ਰੀਤ ਜੱਸੀ)

ਕੁਰਾਲੀ 24-Mar-2017

ਨੇੜਲੇ ਪਿੰਡ ਬੰਨਮਾਜਰਾ ਵਿਖੇ ਯੂਥ ਸਪੋਰਟਸ ਐਂਡ ਵੈਲਿਅਰ ਕਲੱਬ ਵੱਲੋਂ ਨਿਰਮਲ ਸਿੰਘ ਵਾਈਸ ਪ੍ਰਧਾਨ ਸਪੋਰਟਸ ਸੈਲ ਪੰਜਾਬ ਕਾਂਗਰਸ ਜਿਲ੍ਹਾ ਰੋਪੜ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਨੂੰ ਸਮਰਪਿਤ ਕਰਵਾਏ ਗਏ ਇੱਕ ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਨੌਜੁਆਨਾਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਨਿਰਮਲ ਸਿੰਘ ਕਾਕਾ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਭੈੜੀਆਂ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ।  ਇਸ ਮੌਕੇ ਮੇਜਰ ਸਿੰਘ, ਕੁਲਵੀਰ ਸਿੰਘ, ਹਰਦੀਪ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ, ਤੇਜਵੀਰ ਸਿੰਘ, ਇੰਦਰਜੀਤ ਸਿੰਘ, ਹਰਿੰਦਰ ਸਿੰਘ ਆਦਿ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।