5 Dariya News

ਹਰ ਸਮੇਂ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਾਂਗਾ : ਰਣਜੀਤ ਸਿੰਘ ਗਿੱਲ

5 Dariya News (ਜਸਪ੍ਰੀਤ ਜੱਸੀ)

ਕੁਰਾਲੀ 24-Mar-2017

ਵਿਧਾਨ ਸਭਾ ਚੋਣਾਂ ਵਿਚ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਟਿਕਟ ਤੇ ਚੋਣ ਲੜਨ ਵਾਲੇ ਰਣਜੀਤ ਸਿੰਘ ਗਿੱਲ ਨੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਭਾਵੇਂ ਹਲਕਾ ਖਰੜ ਵਿਚ ਉਨ੍ਹਾਂ ਨੂੰ ਜਿੱਤ ਨਹੀਂ ਮਿਲੀ ਪਰ ਹਲਕਾ ਵਾਸੀਆਂ ਨੇ ਟਿਕਟ ਮਿਲਣ ਦੇ ਕੁਝ ਦਿਨਾਂ ਅੰਦਰ ਮੈਨੂੰ ਭਰਵਾਂ ਸਮਰਥਨ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਦੇ ਮਨ ਵਿਚ ਸਮੁੱਚੇ ਹਲਕਾ ਵਾਸੀਆਂ ਵੱਲੋਂ ਮਿਲੇ ਸਤਿਕਾਰ ਸਦਕਾ ਹਲਕਾ ਵਾਸੀਆਂ ਨੇ ਉਨ੍ਹਾਂ ਦੇ ਮਨ ਵਿਚ ਵਿਸ਼ੇਸ ਥਾਂ ਹੈ। ਲੋਕ ਫਤਵੇ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀਆਂ ਨੂੰ ਹਰ ਸਮੇਂ ਮਿਲਣਗੇ ਅਤੇ ਹਲਕਾ ਵਾਸੀਆਂ ਨੂੰ ਹਰੇਕ ਸ਼ਨਿੱਚਵਾਰ ਸਵੇਰੇ 9 ਵਜੇ ਤੋਂ 2 ਵਜੇ ਤੱਕ ਫੇਜ਼ 7 ਮੁਹਾਲੀ ਵਿਖੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਹਾਜ਼ਰ ਰਹਿਣਗੇ।