5 Dariya News

ਚਨਾਲੋਂ ਵਿਖੇ ਤਿੰਨ ਰੋਜ਼ਾ 7 ਏ ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ

5 Dariya News (ਜਸਪ੍ਰੀਤ ਜੱਸੀ)

ਕੁਰਾਲੀ 08-Apr-2017

ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਚਨਾਲੋਂ ਵਿਖੇ ਸਪੋਰਟਸ ਵੈਲਫੇਅਰ ਕਲੱਬ ਚਨਾਲੋਂ ਵੱਲੋਂ ਤਿੰਨ ਰੋਜ਼ਾ 7 ਏ ਸਾਈਡ ਫੁੱਟਬਾਲ ਟੂਰਨਾਮੈਂਟ ਸ਼ਾਨੋ ਸੌਕਤ ਨਾਲ ਸ਼ੁਰੂ ਹੋ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਮਰਜੀਤ ਸਿੰਘ ਗੋਗੀ, ਜੱਸੀ ਚਨਾਲੋਂ ਜਨਰਲ ਸਕੱਤਰ ਨੇ ਦੱਸਿਆ ਕਿ ਉਦਘਾਟਨੀ ਮੈਚ ਖਰੜ ਨੇ ਤਿਊੜ ਨੂੰ ਤਿੰਨ ਗੋਲਾਂ ਨਾਲ ਹਰਾਕੇ ਅਗਲੇ ਦੌਰ ਵਿਚ ਪ੍ਰਵੇਸ਼ ਕੀਤਾ। ਇਸ ਮੌਕੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰਦਿਆਂ ਗੁਰਮੇਲ ਸਿੰਘ ਪਾਬਲਾ ਤੇ ਕੌਂਸਲਰ ਕੁਲਵੰਤ ਕੌਰ ਪਾਬਲਾ ਨੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਰੀਬਨ ਕੱਟਕੇ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੀ ਜੇਤੂ ਤੇ ਉਪਜੇਤੂ ਟੀਮ ਨੂੰ ਨਗਦ ਇਨਾਮ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜਸਮੀਤ ਸਿੰਘ ਮਿੰਟੂ, ਮੁਕੇਸ਼ ਕੁਮਾਰ ਚਨਾਲੋਂ ਸਾਬਕਾ ਕੌਂਸਲਰ, ਐਨ.ਆਰ ਆਈ ਨਰਿੰਦਰ ਨੀਨਾ, ਰਣਜੀਤ ਸਿੰਘ ਕਾਕਾ ਮਾਰਸ਼ਲ, ਰਾਜੀ ਭੱਟੀ, ਹਰਦੇਵ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।