5 Dariya News

ਚੰਦੂਮਾਜਰਾ ਦੁਆਰਾ 1984 ਦੇ ਸਿੱਖ ਕਤਲੇਆਮ ਸੰਬੰਧੀ ਲੋਕ ਸਭਾ ਵਿਚ ਦਿੱਤਾ ਬਿਆਨ ਸਿਰਫ ਲੋਕ ਦਿਖਾਵਾ ਅਤੇ ਅਕਾਲੀ ਦਲ ਦੀ ਦੋਗਲਾਪਣ- ਐਚ.ਐਸ. ਫੂਲਕਾ

5 Dariya News

ਚੰਡੀਗੜ 10-Apr-2017

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਲੋਕ ਸਭਾ ਵਿਚ ਅਕਾਲੀ ਆਗੂ ਅਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੁਆਰਾ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁਕਣ  ਉਤੇ ਪ੍ਰਤੀਿਆ ਜਾਹਿਰ ਕਰਦਿਆਂ ਇਸ ਨੂੰ ਲੋਕ ਦਿਖਾਵਾ ਅਤੇ ਅਕਾਲੀ-ਭਾਜਪਾ ਸਰਕਾਰ ਦੀ ਦੋਗਲੀ ਨੀਤੀ ਕਰਾਰ ਦਿੱਤਾ।ਸੋਮਵਾਰ ਨੂੰ ਜਾਰੀ ਇਕ ਪ੍ਰੈਸ ਬਿਆਨ ਵਿਚ ਫੂਲਕਾ ਨੇ ਕਿਹਾ ਕਿ ਕੇਂਦਰ ਵਿਚ ਅਕਾਲੀ-ਭਾਜਪਾ ਭਾਈਵਾਲ ਸਰਕਾਰ ਹੋਣ ਦੇ ਬਾਵਜੂਦ ਵੀ 1984 ਦੇ ਸਿੱਖ ਕਤਲੇਆਮ ਪੀੜਿਤਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਅਜਿਹੇ ਸਮੇਂ ‘ਤੇ ਚੰਦੂਮਾਜਰਾ ਦੁਆਰਾ ਆਪਣੀ ਹੀ ਸਰਕਾਰ ਕੋਲੋਂ ਇਸ ਸੰਬੰਧੀ ਮੰਗ ਕਰਨਾ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਰਗਾ ਹੈ। ਉਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਮਿਰਤ ਕੌਰ ਬਾਦਲ ਮੋਦੀ ਸਰਕਾਰ ਵਿਚ ਮੰਤਰੀ ਹੈ ਅਤੇ ਉਸਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਮੁੱਦਾ ਸਿੱਧੇ ਤੌਰ ਤੇ ਚੁਕਣਾ ਚਾਹੀਦਾ ਹੈ। ਫੂਲਕਾ ਨੇ ਕਿਹਾ ਕਿ ਉਹ ਪਿਛਲੇ 32 ਸਾਲਾਂ ਤੋਂ ਇਸ ਸੰਬੰਧੀ ਕਾਨੂੰਨੀ ਲੜਾਈ ਲੜ ਰਹੇ ਹਨ ਅਤੇ ਭਵਿੱਖ ਵਿਚ ਵੀ ਪੀੜਿਤਾਂ ਨੂੰ ਇਨਸਾਫ ਦਿਵਾਉਣ ਲਈ ਯਤਨ ਕਰਦੇ ਰਹਿਣਗੇ।