5 Dariya News

ਆਸ਼ਮਾ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਢੋਲ ਦੀ ਤਾਲ ਤੇ ਵਿਦਿਆਰਥੀਆਂ ਨੇ ਪਾਇਆ ਭੱਗੜਾ

5 Dariya News

ਐਸ.ਏ.ਐਸ. ਨਗਰ (ਮੁਹਾਲੀ) 11-Apr-2017

ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ 70 ਵਿਖੇ ਵਿਸਾਖੀ ਦਾ ਤਿਉਹਾਰ ਸਭਿਆਚਾਰਕ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਪੂਰੇ ਸਕੂਲ ਨੂੰ ਖੂਬਸੂਰਤ ਤਰੀਕੇ ਨਾਲ ਫੁੱਲਾਂ, ਕੇਸਰੀ ਝੰਡੇ ਅਤੇ ਚਾਰਟਾਂ ਨਾਲ ਸਜਾਇਆ ਗਿਆ। ਇਸ ਸਮਾਰੋਹ 'ਚ ਵਿਦਿਆਰਥੀਆਂ ਨੇ ਭਾਗ ਲੈਦੇਂ ਹੋਏ ਕਈ ਤਰਾਂ ਦੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤੇ। ਵਿਸਾਖੀ ਦੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਦੇਹ ਸ਼ਿਵਾ ਵਰ ਮੋਹੇ ਇਹੀ ਸ਼ਬਦ ਗਾਇਨ ਨਾਲ ਕੀਤਾ ਗਿਆ। ਜਿਸ ਤੋਂ ਬਾਅਦ ਇਸ ਪਵਿੱੱਤਰ ਦਿਹਾੜੇ ਦੇ ਇਤਾਹਾਸਕ ਅਤੇ ਸਮਾਜਿਕ ਮਹੱਤਵ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਕ ਜਾਣਕਾਰੀ ਦਿਤੀ ਗਈ। ਛੋਟੇ ਛੋਟੇ ਬੱਚਿਆਂ ਨੇ ਪੰਜਾਬੀ ਸਭਿਆਚਾਰ ਦੇ ਰੰਗ 'ਚ ਰੰਗਿਆ ਗਿੱਧਾ ਤੇ ਭੱਗੜਾ ਪੇਸ਼ ਕੀਤਾ। ਸੰਨ 1919 'ਚ ਹੋਏ ਜਲਿਆਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ 'ਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। 

ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਖੇਤਾਂ 'ਚ ਜਾ ਕੇ ਸੋਨੇ ਰੰਗੀਆਂ ਫਸਲਾਂ ਦੀ ਵਾਢੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ  ਹੋਏ ਸਕੂਲ ਦੇ ਪ੍ਰਿਸੀਪਲ ਅਮਰਪ੍ਰੀਤ ਕੌਰ ਨੇ ਦੱਸਿਆਂ ਕਿ ਕਿਸ ਤਰਾਂ ਦਸਵੇਂ ਗੁਰੂ ਗੋਬਿੰਦ ਸਿੰਘ ਨੇ ਕਮਜ਼ੋਰ ਵਰਗਾਂ ਦੀ ਰਾਖੀ ਕਰਨ ਅਤੇ ਤਾਨਾਸ਼ਾਹ ਸਾਸ਼ਕਾਂ ਦੇ ਜੁਲਮਾਂ ਨੂੰ ਰੋਕਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ । ਸਕੂਲ ਦੇ ਡਾਇਰੈਕਟਰ ਜੇ ਐਸ ਕੇਸਰ ਨੇ ਵਿਦਿਆਰਥੀਆਂ ਨੂੰ ਸਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਸਚਾਈ ਦੇ ਰਸਤੇ ਤੇ ਚਲਦੇ ਹੋਏ ਨੈਤਿਕ ਕਦਰਾਂ ਕੀਮਤਾਂ ਦੀ ਪਾਲਣਾਂ ਕਰਨ ਸਬੰਧੀ  ਬਹੁਤ ਸਰਲ ਸ਼ਬਦਾਂ ਰਾਹੀ ਜਾਣਕਾਰੀ ਦਿਤੀ। ਸਮਾਰੋਹ ਦੇ ਅੰਤ 'ਚ ਢੋਲ ਦੀ ਤਾਲ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨੱਚ ਕੇ ਵਿਸਾਖੀ ਦੇ ਦਿਹਾੜੇ ਦੀ ਖੁਸ਼ੀ ਨੂੰ  ਹੋਰ ਵਧਾ ਦਿਤਾ।