5 Dariya News

ਅਮਰਜੀਤ ਸਿੰਘ ਸਮਰਾ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪ ਕੇ ਭਰੋਸਾ ਜ਼ਾਹਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ

5 Dariya News

ਚੰਡੀਗੜ੍ਹ 25-Apr-2017

ਸਾਬਕਾ ਮਾਲ ਤੇ ਸਹਿਕਾਰਤਾ ਮੰਤਰੀ ਅਮਰਜੀਤ ਸਿੰਘ ਸਮਰਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਸਮਰਾ ਨੂੰ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਦੇ ਚੇਅਰਮੈਨ ਵਜੋਂ ਨਿਯੁਕਤੀ ਲਈ ਵਧਾਈ ਦਿੱਤੀ।ਸ੍ਰੀ ਸਮਰਾ ਨੇ ਉਨ੍ਹਾਂ ਨੂੰ ਏਨੀ ਵੱਡੀ ਜ਼ਿੰਮੇਵਾਰੀ ਸੌਂਪ ਕੇ ਦਿਖਾਏ ਭਰੋਸੇ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਮਾਰਕਫੈੱਡ ਨੂੰ ਲਾਭ ਤੇ ਉਤਪਾਦਨ ਵਿੱਚ ਮੁਲਕ ਦਾ ਮੋਹਰੀ ਅਦਾਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਸ੍ਰੀ ਸਮਰਾ ਲਈ ਇਹ ਜ਼ਿੰਮੇਵਾਰੀ ਨਵੀਂ ਨਹੀਂ ਹੈ। ਉਹ ਇਸ ਤੋਂ ਪਹਿਲਾਂ ਵੀ ਜੁਲਾਈ 1992 ਤੋਂ ਜੁਲਾਈ 1994 ਅਤੇ ਮਾਰਚ 1996 ਤੋਂ ਅਗਸਤ 1998 ਤੱਕ ਦੋ ਵਾਰ ਮਾਰਕਫੈੱਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਚੁੱਕੇ ਹਨ। ਸ੍ਰੀ ਸਮਰਾ ਨਕੋਦਰ ਵਿਧਾਨ ਸਭਾ ਤੋਂ ਚਾਰ ਵਾਰ ਵਿਧਾਇਕ ਚੁਣੇ ਗਏ ਹਨ। ਉਹ ਮਾਰਚ 2002 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਆਜ਼ਾਦਾਨਾ ਚਾਰਜ ਨਾਲ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਆਜ਼ਾਦਾਨਾ ਚਾਰਜ ਨਾਲ ਮਾਲ ਅਤੇ ਸਹਿਕਾਰਤਾ ਦਾ ਕਾਰਜਭਾਰ ਸੌਂਪਣ ਤੋਂ ਇਲਾਵਾ ਖੇਤੀਬਾੜੀ ਮਹਿਕਮੇ (ਵਾਧੂ ਚਾਰਜ) ਦੀ ਜ਼ਿੰਮੇਵਾਰ ਵੀ ਸੌਂਪੀ ਗਈ ਸੀ।ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਰਾਣਾ ਗੁਰਜੀਤ ਸਿੰਘ ਅਤੇ ਸਾਧੂ ਸਿੰਘ ਧਰਮਸੋਤ, ਸੰਸਦ ਮੈਂਬਰ ਗੁਰਪ੍ਰਤਾਪ ਸਿੰਘ ਔਜਲਾ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਪਰਗਟ ਸਿੰਘ, ਰਾਜਿੰਦਰ ਬੇਰੀ, ਬਾਵਾ ਹੈਨਰੀ ਅਤੇ ਚੌਧਰੀ ਸੁਰਿੰਦਰ ਸਿੰਘ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ, ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ, ਜਗਬੀਰ ਸਿੰਘ ਬਰਾੜ ਤੋਂ ਇਲਾਵਾ ਉੱਘੇ ਕਾਂਗਰਸੀ ਲੀਡਰ ਤੇ ਵਰਕਰ ਹਾਜ਼ਰ ਸਨ।