5 Dariya News

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪਲਾਸਿਟਕ ਦੀ ਵਰਤੋਂ 'ਤੇ ਪਾਬੰਦੀ ਲਾਉਣ ਦਾ ਫੈਸਲਾ

ਮੰਤਰੀ ਮੰਡਲ ਦੀ ਪ੍ਰਵਾਨਗੀ ਉਪਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ

5 Dariya News

ਚੰਡੀਗੜ੍ਹ 25-Apr-2017

ਪੰਜਾਬ ਸਰਕਾਰ ਨੇ ਅੱਜ ਖਰਾਬ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਯਤਨਾਂ ਵਜੋਂ ਪਲਾਸਿਟਕ ਦੀ ਵਰਤੋਂ 'ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ।ਇਸ ਬਾਰੇ ਫਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਨੋਟੀਫਿਕੇਸ਼ਨ ਮੰਤਰੀ ਮੰਡਲ ਦੀ ਰਸਮੀ ਪ੍ਰਵਾਨਗੀ ਮਗਰੋਂ ਜਾਰੀ ਕੀਤਾ ਜਾਵੇਗਾ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਬਦਲਵੇਂ ਪ੍ਰਬੰਧਾਂ ਲਈ ਢੁਕਵਾਂ ਸਮਾਂ ਦੇਣ ਉਪਰੰਤ ਪਾਬੰਦੀ ਲਾਈ ਜਾਵੇ।ਬੁਲਾਰੇ ਨੇ ਦੱਸਿਆ ਕਿ ਭਾਰਤ ਦੇ ਕਈ ਸੂਬਿਆਂ ਵੱਲੋਂ ਪਲਾਸਟਿਕ ਥੈਲਿਆਂ ਤੇ ਪਲਾਸਟਿਕ ਦੀਆਂ ਹੋਰ ਵਸਤਾਂ ਦੀ ਵਰਤੋਂ 'ਤੇ ਪਹਿਲਾਂ ਹੀ ਪਾਬੰਦੀ ਲਾਈ ਜਾ ਚੁੱਕੀ ਹੈ ਅਤੇ ਪਲਾਸਿਟਕ ਦੀ ਵਰਤੋਂ ਦੇ ਗੈਰ-ਸਿਹਤਮੰਦ ਅਮਲ ਤੋਂ ਵਾਤਾਵਰਨ ਨੂੰ ਬਚਾਉਣ ਲਈ ਅਦਾਲਤਾਂ ਵੀ ਸਰਗਰਮੀ ਨਾਲ ਦਖ਼ਲ ਦੇ ਰਹੀਆਂ ਹਨ।