5 Dariya News

ਪੰਜਾਬ ਰਾਜ ਸਹਿਕਾਰੀ ਬੈਂਕ ਨੇ ਯੋਗਾ ਕੈਂਪ ਲਾਇਆ , ਕਿਸਾਨਾਂ ਨੂੰ ਜਾਗਰੂਕ ਕਰਦੀ ਦਸਤਾਵੇਜੀ ਫ਼ਿਲਮ 'ਪੰਡ' ਵੀ.ਕੇ. ਸਿੰਘ ਵੱਲੋਂ ਰਿਲੀਜ਼

5 Dariya News

ਚੰਡੀਗੜ੍ਹ 21-Jun-2017

ਪੰਜਾਬ ਸਟੇਟ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਨੇ ਅੱਜ ਇਥੇ ਮੁੱਖ ਦਫਤਰ ਸੈਕਟਰ 34 ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਯੋਗਾ ਕੈਂਪ ਲਾਇਆ ਜਿਸ ਵਿੱਚ ਸ੍ਰੀ ਵੀ.ਕੇ. ਸਿੰਘ ਵਿੱਤੀ ਕਮਿਸ਼ਨਰ ਸਹਿਕਾਰਤਾ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਭਾਰਤੀ ਯੋਗ ਸੰਸਥਾ ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਮੌਕੇ ਬੈਂਕ ਦੇ ਪ੍ਰਬੰਧ ਨਿਰਦੇਸ਼ਕ ਡਾ: ਐਸ.ਕੇ. ਬਾਤਿਸ ਅਤੇ ਸਹਿਕਾਰਤਾ ਵਿਭਾਗ ਦੇ ਵਧੀਕ ਰਜਿਸਟਰਾਰ (ਕਰਜਾ) ਸ੍ਰੀ ਇੰਦਰ ਮੋਹਨ ਸਿੰਘ ਦੇ ਨਾਲ-ਨਾਲ ਬੈਂਕ ਦੇ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਬੈਂਕ ਦੇ ਗ੍ਰਾਹਕਾਂ ਵੱਲੋਂ ਨੇ ਵੀ ਭਾਗ ਲਿਆ। ਇਸ ਮੌਕੇ ਸ੍ਰੀ ਵੀ.ਕੇ.ਸਿੰਘ ਨੇ ਆਪਣੇ ਸੰਬੋਧਨ ਵਿੱਚ ਇਨਸਾਨੀ ਜੀਵਨ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਤਣਾਅ ਰਹਿਤ ਜ਼ਿੰਦਗੀ ਜਿਓਣ ਲਈ ਯੋਗਾ ਦੀ ਮਹੱਤਤਾ ਬਾਰੇ ਦੱਸਿਆ ਅਤੇ ਕੈਂਪ ਲਾਉਣ ਲਈ ਬੈਂਕ ਮੁਲਾਜ਼ਮਾਂ ਨੂੰ ਵਧਾਈ ਦਿੱਤੀ। ਉਹਨਾਂ ਇਹ ਵੀ ਸੁਝਾਅ ਦਿੱਤਾ ਕਿ ਯੋਗਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਜ਼ਿਲਾ ਅਤੇ ਬ੍ਰਾਂਚ ਪੱਧਰ ਦੀਆਂ ਬੈਂਕਾਂ ਵੱਧ ਤੋਂ ਵੱਧ ਲੋਕਾਂ ਨੂੰ ਯੋਗਾ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਲੋਕ ਸਿਹਤਮੰਦ ਅਤੇ ਤਣਾਅ-ਮੁਕਤ ਜਿੰਦਗੀ ਜੀਅ ਸਕਣ। ਉਨਾਂ ਇਸ ਮੌਕੇ ਬੈਂਕ ਵੱਲੋਂ ਤਿਆਰ ਕੀਤੀ ਗਈ ਇਕ ਦਸਤਾਵੇਜੀ ਫ਼ਿਲਮ 'ਪੰਡ' ਵੀ ਰਿਲੀਜ਼ ਕੀਤੀ ਜਿਸ ਵਿੱਚ ਕਿਸਾਨਾਂ ਨੂੰ ਖੁਦਕੁਸ਼ੀਆਂ ਦਾ ਰਾਹ ਤਿਆਗਦੇ ਹੋਏ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਅਤੇ ਬੇਲੋੜੇ ਖਰਚੇ ਘਟਾਉਣ ਦੀ ਪ੍ਰੇਰਨਾ ਦਿੱਤੀ ਗਈ ਹੈ। ਉਨਾਂ ਇਸ ਮੌਕੇ ਸਹਿਕਾਰੀ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਸ੍ਰੀ ਹਰਵਿੰਦਰ ਸਿੰਘ ਢਿੱਲੋਂ ਨੂੰ ਉਕਤ ਡਾਕੂਮੈਂਟਰੀ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਅਤੇ ਡਾਕੂਮੈਂਟਰੀ ਦੀ ਸਮੂਹ ਟੀਮ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ।