5 Dariya News

ਨਸ਼ਿਆਂ ਦੇ ਵੱਗ ਰਹੇ ਛੇਵੇਂ ਦਰਿਆ ਵਿਰੁੱਧ ਲਾਮਬੰਦ ਹੁੰਦੇ ਹੋਏ ਰਤਨ ਗਰੁੱਪ ਵੱਲੋਂ ਰੈਲੀ ਦਾ ਆਯੋਜਨ

ਵਿਦਿਆਰਥੀਆਂ ਨੂੰ ਸੈਮੀਨਾਰ ਰਾਹੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਦੀ ਦਿਤੀ ਗਈ ਜਾਣਕਾਰੀ

5 Dariya News

ਐਸ.ਏ.ਐਸ. ਨਗਰ (ਮੁਹਾਲੀ) 27-Jun-2017

ਰਤਨ ਗਰੁੱਪ ਆਫ਼ ਇੰਸੀਟਿਊਸ਼ਨਜ਼ ਦੀ  ਮੈਨੇਜਮੈਂਟ ਵੱਲੋਂ ਇਕ ਨਵਾਂ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦੇ ਹੋਏ ਦੇਸ਼ ਦੇ ਭਵਿਖ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਚੁੱਕੀ। ਇਸ ਦੌਰਾਨ  ਵਿਦਿਆਰਥੀਆਂ ਵੱਲੋਂ ਸੈਕਟਰ ੭੮ ਅਤੇ ਸੋਹਾਣਾ ਪਿੰਡ ਵਿਚ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਬੈਨਰ ਲਹਿਰਾ ਕੇ ਆਮ ਜਨਤਾ ਨੂੰ ਜਾਗਰੂਕ ਕੀਤਾ ਇਸ ਤੋਂ ਪਹਿਲਾਂ ਕੈਂਪ ਵਿਚ ਇਕ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿਚ ਮੈਡੀਕਲ ਦੇ ਵਿਦਿਆਰਥੀਆਂ ਨੂੰ ਆਪਣੇ ਪੇਸ਼ੇ ਵਿਚ ਆਮ ਲੋਕਾਂ ਨੂੰ ਵੀ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਨਾ ਦਿਤੀ ਗਈ। ਇਸ ਮੌਕੇ ਤੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ, ਅਮਰਜੀਤ ਕੌਰ ਪਿੰ੍ਰਸੀਪਲ ਨਰਸਿੰਗ ਕਾਲਜ, ਸਮੀਤਾ ਵਿੱਜ ਮੈਨੇਜਮੈਂਟ, ਐੱਸ ਐਮ ਖੇੜਾ ਅਕੈਡਮਿਕ ਸਲਾਹਕਾਰ ਅਤੇ ਸਚਿਨ ਗੁਪਤਾ ਮੈਨੇਜਰ ਐਡਮਿਨ ਨੇ ਵਿਦਿਆਰਥੀਆਂ ਨੂੰ  ਨਸ਼ੇ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿਤੀ।

ਅਮਰਜੀਤ ਕੌਰ ਪਿੰ੍ਰਸੀਪਲ ਨਰਸਿੰਗ ਕਾਲਜ  ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਸ਼ਾ ਦੇਸ਼ ਦੇ ਭਵਿਖ ਨੂੰ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰਾਂ ਇਸ ਗੰਭੀਰ ਵਿਸ਼ੇ ਨੂੰ ਚਿੰਤਾ ਨਾਲ ਲੈ ਰਹੀਆਂ ਹਨ ਅਤੇ ਇਸ ਲਈ ਸਖ਼ਤ ਕਾਨੂੰਨ ਵੀ ਬਣਾਏ ਗਏ ਹਨ। ਉਨ੍ਹਾਂ  ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵਾਂ ਨਾਲ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ੇ ਨਾਲ ਨਸ਼ਾ ਕਰਨ ਵਾਲੇ ਦੇ ਨਾਲ ਨਾਲ ਉਸਦਾ ਪੂਰਾ ਪਰਿਵਾਰ ਬਰਬਾਦ ਹੋ ਜਾਂਦਾ ਹੈ ਅਤੇ ਇਹ ਘਾਟਾ ਆਉਣ ਵਾਲੀਆਂ ਪੀੜੀਆਂ ਤੋਂ ਵੀ ਪੂਰਾ ਨਹੀਂ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਾ ਸਿਰਫ਼ ਉਹ ਹਰ ਤਰਾਂ ਦੇ ਨਸ਼ੇ ਵਿਰੁੱਧ ਲਾਮਬੰਦ ਹੋਣ ਬਲਕਿ ਆਪਣੇ ਆਲੇ ਦੁਆਲੇ ਵੀ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ  ਕਰਦੇ ਹੋਏ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ।ਇਸ ਮੌਕੇ ਤੇ ਰਤਨ ਗਰੁੱਪ ਦੇ ਚੇਅਰਮੈਨ  ਐੱਸ ਐਲ ਅਗਰਵਾਲ  ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜਿਸ ਤਰਾਂ ਨੌਜਵਾਨ ਪੀੜੀ ਨਸ਼ੇ ਦੀ ਦਲਦਲ ਵਿਚ ਖੁੱਭ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੀ ਹੈ ਉਹ ਪੂਰੇ ਸਮਾਜ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਉਨ੍ਹਾਂ  ਇਸ ਗੱਲ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਜਵਾਨੀ ਜਿਸ ਤਰਾਂ ਨਸ਼ੇ ਵਿਚ ਗ਼ਰਕ ਹੋ ਰਹੀ ਹੈ ਉਸ ਲਈ ਵਿੱਦਿਅਕ ਅਦਾਰਿਆਂ ਨੂੰ ਇਸ ਬੁਰਾਈ ਖ਼ਿਲਾਫ਼ ਲਾਮਬੰਦ ਹੁੰਦੇ ਹੋਏ ਅੱਗੇ ਆ ਕੇ ਆਪਣੇ ਵਿਦਿਆਰਥੀਆਂ ਨੂੰ ਇਸ ਦੇ ਭਿਆਨਕ ਸਿੱਟਿਆਂ ਨਾਲ ਜਾਣੂ ਕਰਾਉਣਾ ਪਵੇਗਾ। ਇਸ ਮੌਕੇ ਤੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ  ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਕਿਸੇ ਵੀ  ਤਰਾਂ ਦੇ ਨਸ਼ੇ ਤੋਂ ਪਰਹੇਜ਼ ਕਰਨ ਦੀ ਪ੍ਰੇਰਨਾ ਦਿਤੀ।