ਵਿਜੀਲੈਂਸ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
5 Dariya News
ਚੰਡੀਗੜ੍ਹ 25-Jul-2017
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਦਾਖਾ (ਦਿਹਾਤੀ), ਲੁਧਿਆਣਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ (ਦਿਹਾਤੀ) ਦਾਖਾ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਚਰਨ ਸਿੰਘ ਨੂੰ ਸ਼ਿਕਾਇਤਕਰਤਾ ਜੋਗਿੰਦਰਪਾਲ ਵਾਸੀ ਗੁੜੇ, ਥਾਣਾ ਦਾਖਾ, ਲੁਧਿਆਣਾ ਦੀ ਸ਼ਿਕਾਇਤ 'ਤੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਕੱਦਮਾ ਨੰਬਰ 34/2016 ਦਾ ਚਲਾਨ ਅਦਾਲਤ ਵਿਚ ਪੇਸ਼ ਕਰਨ ਦੇ ਇਵਜ਼ ਵਿਚ ਉਕਤ ਏ.ਐਸ.ਆਈ ਵਲੋਂ 10000 ਰੁਪਏ ਦੀ ਮੰਗ ਕੀਤੀ ਗਈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।