5 Dariya News

ਰਤਨ ਗਰੁੱਪ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ

ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਦਿਤੀ ਨਿੱਘੀ ਵਿਦਾਇਗੀ

5 Dariya News

ਐਸ.ਏ.ਐਸ. ਨਗਰ (ਮੁਹਾਲੀ) 31-Jul-2017

ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੋਹਾਣਾ ਦੇ ਨਰਸਿੰਗ ਅਤੇ ਬੀ ਐੱਸ ਸੀ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਇਸ ਮੌਕੇ ਤੇ ਗੁਰਦੀਪ ਸਿੰਘ ਪੀ ਸੀ ਐੱਸ ਰਿਟਾ. ਮੁੱਖ ਮਹਿਮਾਨ ਦੇ ਤੌਰ ਤੇ ਸਮਾਗਮ ਵਿਚ ਹਾਜਿਰ ਹੋਏ। ਜਦ ਕਿ  ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਸਭਿਆਚਾਰਕ ਪ੍ਰੋਗਰਾਮ ਦੀ ਰੰਗੀਨ ਸ਼ਾਮ ਵਿਚ  ਵਿਦਿਆਰਥੀਆਂ ਸਟੇਜ ਤੇ ਆਪਣੀਆਂ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ ।ਮੁੱਖ ਮਹਿਮਾਨ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ  ਜੇਕਰ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ  ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਾ ਚਾਹੁੰਦੇ ਹਨ ਤਾਂ ਇਸ ਲਈ ਲਗਾਤਾਰ ਮਿਹਨਤ ਅਤੇ ਲਗਨ ਜ਼ਰੂਰੀ ਹੈ ।  ਰÐਤਨ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਰਤਨ ਲਾਲ ਅਗਰਵਾਲ ਨੇ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ਤੇ ਲਿਜਾ ਸਕਦੀ ਹੈ । ਇਸ ਦੇ ਨਾਲ ਹੀ ਉਨ੍ਹਾਂ  ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅੱਜ ਕਾਰਪੋਰੇਟ ਸੈਕਟਰ ਵਿਚ ਅੱਗੇ ਵਧਣ ਦੇ ਬਹੁਤ ਅਵਸਰ ਹਨ। ਜਦ ਕਿ ਮਿਸ ਫੀਅਰਵੈਲ  ਦਾ  ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ ਜਿਸ ਵਿਚ ਵਿਦਿਆਰਥਣਾਂ ਨੇ ਖ਼ੂਬਸੂਰਤ ਲਿਬਾਸਾਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ। ਅਖੀਰ ਵਿਚ ਮਿਸ ਫਿਅਰਵੈਲ ਦਾ ਖ਼ਿਤਾਬ ਮਨਦੀਪ ਕੌਰ ਨੇ ਹਾਸਿਲ ਕੀਤਾ ਜਦ ਕਿ ਮੀਨਾਕਸ਼ੀ ਰਨਰ ਅੱਪ ਰਹੀ। ਇਸ ਦੇ ਇਲਾਵਾ ਨੇਹਾ ਵਰਮਾ ਮਿਸ ਚਾਰਮਿੰਗ ਸਮਾਈਲ, ਅਕਾਕਸ਼ਾ ਮਿਸ ਪ੍ਰੈਸਨੈਲਿਟੀ ਅਤੇ ਕਿਰਨ ਡੋਗਰ ਮਿਸ ਬੈੱਸਟ ਡਰੈੱਸ ਵਜੋਂ ਚੁਣੀਆਂ ਗਈਆਂ। ਜੇਤੂ ਵਿਦਿਆਰਥੀਆਂ ਨੂੰ  ਮੁੱਖ ਮਹਿਮਾਨ ਵੱਲੋਂ  ਤਾਜ ਪਹਿਨਾਏ ਗਏ । ਪ੍ਰੋਗਰਾਮ ਦੇ ਅੰਤ ਵਿਚ  ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੇ ਮੈਨੇਜਮੈਂਟ, ਅਧਿਆਪਕਾਂ ਅਤੇ ਜੂਨੀਅਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ।