5 Dariya News

ਵਿਜੀਲੈਂਸ ਵਲੋਂ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

5 Dariya News

ਚੰਡੀਗਡ੍ਹ 02-Aug-2017

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਇਕ ਕਲਰਕ ਨੂੰ 10800 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ  ਵਿਖੇ ਤਾਇਨਾਤ ਕਲਰਕ ਰਾਜਿੰਦਰ ਕੁਮਾਰ ਨੂੰ ਪਵਨਦੀਪ ਸਿੰਘ, ਵਾਸੀ ਵਾਰਡ ਨੰਬਰ 11, ਮਾਨਸਾ ਦੀ ਸ਼ਿਕਾਇਤ ਉੱਤੇ ਇੰਸਪੈਕਟਰ ਸਤਪਾਲ ਸਿੰਘ ਵਿਜੀਲੈਂਸ ਬਿਓਰੋ ਮਾਨਸਾ ਵੱਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਮਕਾਨ ਦਾ ਨਕਸ਼ਾ ਪਾਸ ਕਰਨ ਬਦਲੇ ਉਕਤ ਕਲਰਕ ਵਲੋਂ 15000 ਰੁਪਏ ਮੰਗੇ ਜਾ ਰਹੇ ਹਨ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,800 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।