5 Dariya News

ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਬਲਬੀਰ ਸਿੰਘ ਸਿੱਧੂ

ਖੂਨਦਾਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਤੇ ਜ਼ੋਰ , ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸੋਹਾਣਾ ਵਿਖੇ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ

5 Dariya News

ਐਸ.ਏ.ਐਸ.ਨਗਰ 15-Aug-2017

ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਰਾਜ ਦੇ ਸਰਕਾਰੀ ਹਸਪਤਾਲਾਂ ਅਤੇ ਹੋਰਨਾਂ ਸਿਹਤ ਸੰਸਥਾਵਾਂ ਵਿੱਚ ਅਧੁਨਿਕ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ ਨੇ ਬੱਦਰੀ ਨਰਾਇਣ ਵੈਲਫੇਅਰ ਸੁਸਾਇਟੀ ਸੋਹਾਣਾ ਵੱਲੋਂ ਆਜ਼ਾਦੀ ਦਿਵਸ ਮੌਕੇ ਲਗਾਏ ਗਏ 14ਵੇਂ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਕੈਂਪ ਦੌਰਾਨ 146 ਖੂਨਦਾਨੀਆਂ ਨੇ ਖੂਨਦਾਨ ਕੀਤਾ।ਸ੍ਰ: ਸਿੱਧੂ ਨੇ ਕਿਹਾ ਕਿ ਸੁਸਾਇਟੀ ਮਨੁੱਖਤਾ ਦੀ ਭਲਾਈ ਲਈ ਸਭ ਤੋਂ ਵੱਡਾ ਕਾਰਜ ਕਰ ਰਹੀਂ ਹੈ ਕਿਉਂਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ। ਉਨ੍ਹਾਂ ਇਸ ਮੌਕੇ ਖੂਨਦਾਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਤੇ ਵੀ ਜੋਰ ਦਿੱਤਾ। ਉਨ੍ਹਾਂ ਹੋਰਨਾਂ ਸੰਸਥਾਵਾਂ ਨੂੰ ਵੀ ਖੂਨਦਾਨ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਸਿੱਧੂ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਵੀ ਅਜਿਹੀਆਂ ਲੋਕ ਭਲਾਈ ਸੰਸਥਾਵਾਂ ਨੂੰ ਉਤਸਾਹਿਤ ਕਰਨ ਲਈ ਇੱਕ ਨੀਤੀ ਤਿਆਰ ਕੀਤੀ ਜਾ ਰਹੀਂ ਹੈ ਤਾਂ ਜੋ ਲੋਕ ਭਲਾਈ ਸੰਸਥਾਵਾਂ ਨੂੰ ਖੂਨਦਾਨ ਕੈਂਪ ਅਤੇ ਹੋਰਨਾਂ ਭਲਾਈ ਕਾਰਜਾਂ ਲਈ ਫੰਡ ਦਿੱਤੇ ਜਾ ਸਕਣ। ਸ੍ਰੀ ਸਿੱਧੂ ਨੇ ਇਸ ਮੌਕੇ ਖੂਨਦਾਨ ਕਰਨ ਵਾਲੇ ਵਿਅਕਤੀਆਂ  ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ।ਖੂਨਦਾਨ ਕੈਂਪ ਵਾਰੇ ਜਾਣਕਾਰੀ ਦਿੰਦਿਆ ਸੁਸਾਇਟੀ ਦੇ ਪ੍ਰਧਾਨ ਨਰੇਸ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਰਕਾਰੀ ਮੈਡੀਕਲ ਹਸਪਤਾਲ ਸੈਕਟਰ-32 ਤੋਂ ਆਈ ਡਾਕਟਰਾਂ ਦੀ ਟੀਮ ਨੇ ਖੂਨ ਇਕੱਤਰ ਕੀਤਾ ਅਤੇ ਸੁਸਾਇਟੀ ਵੱਲੋਂ 14ਵਾਂ  ਕੈਂਪ ਲਗਾਇਆ ਗਿਆ। ਇਸ ਮੌਕੇ ਕਮੇਟੀ ਦੇ ਮੀਤ ਪ੍ਰਧਾਨ ਸ੍ਰੀ ਸੁਰੇਸ ਗਰਗ, ਸ੍ਰੀ ਸਿੱਧੂ ਦੇ ਸਿਆਸੀ ਸਲਾਹਾਕਾਰ ਸ੍ਰੀ ਹਰਕੇਸ ਚੰਦ ਸ਼ਰਮਾ ਮੱਛਲੀਕਲਾਂ, ਸ੍ਰੀ ਪਰਦੀਪ ਬਿਟੂ, ਸਤ ਨਰਾਇਣ ਸ਼ਰਮਾ, ਸ਼ਿਵ  ਸ਼ਰਮਾ, ਪਵਨ ਕੁਮਾਰ, ਹਰਜੀਤ ਸਿੰਘ ਭੋਲੂ, ਕਰਮਜੀਤ ਸਿੰਘ, ਬੂਟਾ ਸਿੰਘ, ਗਿਆਨੀ ਗੁਰਮੁੱਖ ਸਿੰਘ, ਸੋਰਭ ਸ਼ਰਮਾ, ਜਸਵੀਰ ਸਿੰਘ ਜੱਸੀ, ਨਰੇਸ ਕਾਂਤ, ਮੇਘ ਰਾਜ, ਕਰਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੂਨਦਾਨੀ ਅਤੇ ਪਿੰਡ ਨਿਵਾਸੀ ਵੀ ਮੌਜੂਦ ਸਨ।