5 Dariya News

ਰਤਨ ਗਰੁੱਪ ਵੱਲੋਂ ਵਾਤਾਵਰਨ ਬਚਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ

ਵਾਤਾਵਰਨ ਨੂੰ ਬਚਾਉਣ ਲਈ ਆਯੋਜਿਤ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰੇਮੀ ਬਣਨ ਦੀ ਕੀਤੀ ਅਪੀਲ

5 Dariya News

ਐਸ.ਏ.ਐਸ. ਨਗਰ (ਮੁਹਾਲੀ) 17-Aug-2017

ਰਤਨ ਗਰੁੱਪ ਆਫ਼ ਇਸਟੀਚਿਊਸ਼ਨਜ਼, ਸੈਕਟਰ ੭੮ ਦੀ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ  ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦੇ ਅਤੇ ਵਾਤਾਵਰਨ ਦੇ ਬਚਾਓ ਲਈ ਅੱਗੇ ਆਉਦੇਂ ਹੋਏ  ਕੈਂਪਸ ਵਿਚ ਬੂਟੇ ਲਗਾਏ ਗਏ । ਇਸ ਮੌਕੇ ਤੇ  ਰਤਨ ਗਰੁੱਪ ਦੇ ਚੇਅਰਮੈਨ ਨੇ  ਕੈਂਪਸ ਬੂਟੇ ਲਗਾ ਕੇ ਐਨ ਸੀ ਸੀ ਦੇ ਇਸ ਉਪਰਾਲੇ ਦੀ  ਸ਼ੁਰੂਆਤ ਕੀਤੀ । ਇਸ ਮੌਕੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ, ਅਮਰਜੀਤ ਕੌਰ ਪ੍ਰਿੰਸੀਪਲ ਨਰਸਿੰਗ ਕਾਲਜ, ਸਮੀਤਾ ਵਿੱਜ ਮੈਨੇਜਮੈਂਟ, ਐੱਸ ਐਮ ਖੇੜਾ ਅਕੈਡਮਿਕ ਸਲਾਹਕਾਰ ਅਤੇ ਸਚਿਨ ਗੁਪਤਾ ਮੈਨੇਜਰ ਐਡਮਿਨ ਨੇ ਵੀ ਵਿਦਿਆਰਥੀਆਂ ਨਾਲ ਵਾਤਾਵਰਨ ਦੀ ਸੰਭਾਲ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ।ਇਸ  ਨਾਲ ਹੀ ਵਿਦਿਆਰਥੀਆਂ  ਵੱਲੋਂ  ਵਾਤਾਵਰਨ ਦੇ ਸਮੇਂ ਨਾਲ ਹੋ ਰਹੇ ਨੁਕਸਾਨਾਂ ਸਬੰਧੀ ਇਕ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ  ਜਦ ਕਿ ਵਿਦਿਆਰਥੀਆਂ ਦਰਮਿਆਨ ਕਲਾਜ਼ ਮੇਕਿੰਗ ਅਤੇ ਪੋਸਟਰ ਮੇਕਿੰਗ ਦੇ  ਮੁਕਾਬਲੇ ਵੀ ਕਰਵਾਏ ਗਏ  ਇਸ ਮੌਕੇ ਤੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ  ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ  ਹੁਣ ਨਵੀਂ ਪੀੜੀ ਨੂੰ ਅੱਗੇ ਆ ਕੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸੁੱਧ ਅਤੇ ਸਾਫ਼ ਰੱਖਣ  ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਆਪਣੇ ਸਕੂਲ,ਕਾਲਜ ਅਤੇ ਘਰ ਤੋਂ ਹੀ ਇਹ ਸ਼ੁਰੂਆਤ ਕਰ ਦੇਣ ਤਾਂ ਸਮਾਜ ਨੂੰ ਇਸ ਨਾਲ ਨਵੀਂ ਦਿਸ਼ਾ ਮਿਲੇਗੀ । ਇਸ ਦੇ ਨਾਲ ਹੀ  ਉਨ੍ਹਾਂ ਇਹ ਵੀ ਤਾੜਨਾ ਕੀਤੀ ਕਿ ਜੇਕਰ ਸਮਾਂ ਰਹਿੰਦੀਆਂ ਅਸੀ ਆਪਣੇ ਵਾਤਾਵਰਨ ਦੀ ਸੰਭਾਲ ਲਈ ਉਪਰਾਲੇ ਨਾ ਕੀਤੇ ਤਾਂ ਬਹੁਤ ਛੇਤੀ ਹੀ ਇਸ ਦੇ ਬਹੁਤ ਭਿਆਨਕ ਨਤੀਜੇ ਭੁਗਤਣੇ ਪੈਣਗੇ । ਇਸ ਦੇ ਨਾਲ ਹੀ ਉਨ੍ਹਾਂ  ਨੇ ਸਮੂਹ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਬਿਜਲੀ ਪਾਣੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿਤੀ । ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਬੂਟੇ ਲਗਾਉਣ ਲਈ ਸੌਂਹ ਵੀ ਚੁੱਕੀ ਗਈ ।