5 Dariya News

ਭੂਮੀਹੀਣ, ਪੱਛੜੀਆਂ ਸ੍ਰੇਣੀਆਂ ਅਤੇ ਅਨੁਸੂਚਿਤ ਜਾਤੀਆਂ ਤੇ ਬੇਘਰੇ ਲੋਕਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ : ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਲੋੜਵੰਦ ਲੋਕਾਂ ਦੀ ਮੱਦਦ ਲਈ ਵਚਨਬੱਧ , ਪਿੰਡ ਕੁਰੜਾ ਵਿਖੇ 71 ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਕਾਗਜਾਤ ਸੌਂਪੇ

5 Dariya News

ਐਸ.ਏ.ਐਸ. ਨਗਰ 23-Oct-2017

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ  ਵਾਅਦਿਆਂ ਨੂੰ ਪੂਰਾ ਕਰਨ ਲਈ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਯਤਨਸੀਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹਰ ਕੀਮਤ ਤੇ ਪੂਰਾ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨੇੜਲੇ ਪਿੰਡ ਕੁਰੜਾ ਵਿਖੇ ਭੂਮੀਹੀਣ, ਪੱਛੜੀਆਂ ਸ੍ਰੇਣੀਆਂ, ਅਨੂਸੂਚਿਤ ਜਾਤੀਆਂ ਅਤੇ ਬੇਘਰੇ  71 ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਕਾਗਜਾਤ ਸੌਂਪਣ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਬੇਘਰੇ, ਬੇ-ਜਮੀਨੇ, ਭੂਮੀਹੀਣ ਪੱਛੜੀਆਂ ਸ੍ਰੇਣੀਆਂ ਅਤੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਘਰ ਬਣਾਉਣ ਲਈ ਪੰਜ ਪੰਜ ਮਰਲੇ ਦੇ ਪਲਾਟ ਮੁਫਤ ਦਿੱਤੇ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਵਿਧਾਨਸਭਾ ਹਲਕੇ ਦੇ ਲੋਕਾ ਦੀ ਭਲਾਈ ਲਈ ਉਹ ਪੂਰੀ ਤਰ੍ਹਾਂ ਵਚਨਵੱਧ ਹਨ ਤੇ ਚੋਣਾਂ ਦੌਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ। ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਕੁਰੜੀ ਵਿਖੇ 270 ਲਾਭਪਾਤਰੀਆਂ ਨੂੰ  ਪੰਜ-ਪੰਜ ਮਰਲੇ ਦੇ ਪਲਾਟ ਵੰਡੇ ਗਏ ਸਨ। ਸ੍ਰੀ ਸਿੱਧੂ ਨੇ ਹੋਰ ਕਿਹਾ ਕਿ ਉਹ ਜਿੱਥੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਤਤਪਰ ਹਨ ਉੱਥੇ ਹਲਕੇ ਦੇ ਵਿਕਾਸ ਕਾਰਜਾਂ ਲਈ ਵੀ ਵਚਨਬੱਧ ਹਨ। 

ਉਨ੍ਰਾਂ ਕਿਹਾ ਕਿ ਹਲਕੇ ਦੇ  ਵਿਕਾਸ ਕਾਰਜ਼ਾਂ ਵਿਚ  ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦੇਣਗੇ।ਸਾਬਕਾ ਸਰਪੰਚ ਦਵਿੰਦਰ ਸਿੰਘ ਕੁਰੜਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ: ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾਂ ਮੱਛਲੀਕਲਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਮੰਡੀਆਂ ਵਿਚੋਂ ਝੋਨੇ ਦੀ ਤਸੱਲੀ ਬਖਸ਼ ਖਰੀਦ ਕਰਕੇ ਅਤੇ ਝੋਨੇ ਦੀ ਅਦਾਇਗੀ 24 ਘੰਟੇ ਦੇ ਅੰਦਰ ਅੰਦਰ ਕਰਕੇ ਮੌਜੂਦਾ ਸਰਕਾਰ ਨੇ ਕਿਸ਼ਾਨ ਹਿਤੈਸ਼ੀ ਸਰਕਾਰ ਦਾ ਸਬੂਤ ਦੇ ਰਹੀ ਹੈ ਅਤੇ ਵਿਧਾਨ ਸਭਾ ਹਲਕੇ ਐਸ.ਏ.ਐਸ. ਨਗਰ ਵਿਚ ਪੈਂਦੀਆਂ ਮੰਡੀਆਂ ਵਿਚ ਕਿਸ਼ਾਨਾਂ ਨੂੰ ਝੋਨਾ ਵੇਚਣ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆ ਰਹੀ ਜਿਸ ਕਰਕੇ ਕਿਸਾਨ ਵੀ ਖੁਸ਼ ਹਨ।ਇਸ ਮੌਕੇ ਠੇਕੇਦਾਰ ਮੋਹਨ ਸਿੰਘ ਬਠਲਾਣਾ, ਪ੍ਰਧਾਨ ਬਲਾਕ ਕਾਂਗਰਸ ਦਿਹਾਤੀ ਗੁਰਚਰਨ ਸਿੰਘ ਭਮਰਾ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਪਾਲੀ ਸੇਖਣਮਾਜਰਾ, ਕੁਰੜਾ ਦੀ ਸਰਪੰਚ ਗੁਰਨਾਮ ਕੌਰ, ਸਾਬਕਾ ਸਰਪੰਚ ਛੱਜਾ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਰਾਮ ਸਿੰਘ, ਲਾਭ ਸਿੰਘ, ਗੁਲਜਾਰ ਸਿੰਘ, ਸਿੰਗਾਰਾਂ ਸਿੰਘ ਪਰਮਜੀਤ ਸਿੰਘ, ਰੁਲਦਾ ਸਿੰਘ, ਜਸਵੰਤ ਸਿੰਘ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ।