5 Dariya News

ਓਕਰੇਜ਼ ਇੰਟਰਨੈਸ਼ਨਲ ਸਕੂਲ ਦੇ ਐਥਲੀਟ ਦਾ ਜ਼ਿਲ੍ਹਾ ਐਥਲੈਟਿਕ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ

ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

5 Dariya News

ਐਸ.ਏ.ਐਸ. ਨਗਰ (ਮੁਹਾਲੀ) 31-Oct-2017

ਓਕਰੇਜ਼ ਇੰਟਰਨੈਸ਼ਨਲ ਸਕੂਲ ਦੇ ਅਥਲੀਟਾਂ ਨੇ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਰਾਜ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ ਹੈ। ਮੋਹਾਲੀ ਦੇ ਸੈਕਟਰ 78 ਵਿਚ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੰਡਰ 14 ਕੈਟਾਗਰੀ ਵਿਚ ਸਾਹਿਲ ਗੋਧਰਾ ਨੇ ਲੰਬੀ ਛਾਲ ਵਿਚ ਸੋਨੇ ਦਾ ਤਗਮਾ ਜਿੱਤਿਆਂ ਹੈ। ਜਦ ਕਿ 200 ਮੀਟਰ ਸਪਿਰਿਟ ਦੌੜ ਵਿਚ ਕਸ਼ਿਸ਼ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤਿਆਂ ਹੈ। ਇਨ੍ਹਾਂ ਦੋਹਾਂ ਖਿਡਾਰੀਆਂ ਦੀ ਮੋਹਾਲੀ ਜ਼ਿਲ੍ਹੇ ਵੱਲੋਂ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋ ਗਈ ਹੈ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਰਮਨਜੀਤ ਘੁੰਮਣ ਨੇ ਦੋਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਪਰਜਿੰਦਰ ਸਿੰਘ ਨੂੰ ਵਧਾਈ ਦਿਤੀ। ਪ੍ਰਿੰਸੀਪਲ ਰਮਨਜੀਤ ਘੁੰਮਣ ਨੇ ਇਸ ਮੌਕੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ।ਹਰ ਵਿਦਿਆਰਥੀ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਇਕ ਬੱਚਾ ਵੱਡਾ ਹੋ ਕੇ ਇਕ ਬਿਹਤਰੀਨ ਨਾਗਰਿਕ ਤਾਂ ਹੀ ਬਣ ਸਕਦਾ ਹੈ ਜੇਕਰ ਉਹ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਹੋਵੇ। ਇਸ ਲਈ ਖੇਡਾਂ ਇਕ ਬੱਚੇ ਦੇ ਵਿਅਕਤੀਤਵ ਨੂੰ ਨਿਖਾਰਨ ਲਈ ਬਹੁਤ ਜ਼ਰੂਰੀ ਹਨ। ਇਸ ਲਈ ਵਿੱਦਿਅਕ ਅਦਾਰੇ ਆਪਣੇ ਬਿਹਤਰੀਨ ਰੋਲ ਅਦਾ ਕਰਦੇ ਹਨ। ਪ੍ਰਿੰਸੀਪਲ ਘੁੰਮਣ ਵੱਲੋਂ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।