5 Dariya News

ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਵਿੱਚ ਮੋਹਾਲੀ ਜ਼ਿਲ੍ਹੇ ਦੀ ਟੀਮ ਨੇ ਫਿਰੋਜਪੁਰ ਦੀ ਟੀਮ ਨੂੰ 16 ਗੋਲਾ ਨਾਲ ਹਰਾਇਆ

ਬਰਨਾਲਾ ਵਿਖੇ ਅੰਡਰ 14 ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਦਾ ਕੀਤਾ ਜਾ ਰਿਹਾ ਹੈ ਆਯੋਜਨ

5 Dariya News

ਐਸ.ਏ.ਐਸ. ਨਗਰ (ਮੁਹਾਲੀ) 07-Nov-2017

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਦੇ ਫੁੱਟਬਾਲ ਕੋਚ ਅਧਿਆਤਮ ਪ੍ਰਕਾਸ਼ ਅਤੇ  ਟੀਮ ਮੈਨੇਜਰ ਸੈਂਟ ਸਟੀਫਨ ਸਕੂਲ ਮੋਹਾਲੀ ਬੀਰ ਬਹਾਦਰ ਦੀ ਦੇਖ ਰੇਖ ਹੇਠ ਬਰਨਾਲਾ ਵਿਖੇ ਅੰਡਰ 14 ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਪੁੱਜੀ ਮੋਹਾਲੀ ਜ਼ਿਲ੍ਹੇ ਦੀ ਟੀਮ ਨੇ ਫਿਰੋਜਪੁਰ ਜ਼ਿਲ੍ਹੇ ਦੀ ਟੀਮ ਨੂੰ 0 ਦੇ ਮੁਕਾਬਲੇ 16 ਗੋਲਾ ਨਾਲ ਮਾਤ ਦਿੱਤੀ ਅਤੇ ਇਸ ਮੈਚ ਵਿੱਚ ਸਾਨਦਾਰ ਜਿੱਤ ਹਾਸਲ ਕੀਤੀ।ਫੁੱਟਬਾਲ ਕੋਚ ਸ੍ਰੀ ਅਧਿਆਤਮ ਪ੍ਰਕਾਸ਼ ਨੇ ਕਿਹਾ ਕਿ ਮੋਹਾਲੀ ਜ਼ਿਲ੍ਹੇ ਦੇ ਖਿਡਾਰੀਆਂ ਨੇ ਇਨ੍ਹਾਂ ਮੁਕਾਬਲਿਆਂ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਇਹ ਟੀਮ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਵਿੱਚ ਪਹਿਲਾ ਨੰਬਰ ਹਾਸਲ ਕਰਨ ਲਈ ਦ੍ਰਿੜ ਸਕੰਲਪ ਹੈ ਉਨ੍ਹਾਂ ਦੱਸਿਆ ਕਿ ਟੀਮ ਦੇ ਖਿਡਾਰੀ ਅਨੁਸਾਸਨ ਵਿੱਚ ਰਹਿ ਕੇ ਮੈਚ ਜਿੱਤਣ ਦੇ ਸਮੱਰਥ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਮੋਹਾਲੀ ਜ਼ਿਲ੍ਹਾ ਇਨ੍ਹਾਂ ਮੁਕਾਬਲਿਆਂ ਵਿੱਚ ਆਪਣੇ ਜ਼ਿਲ੍ਹੇ ਦੀ ਸ਼ਾਨ ਵਧਾਉਣ ਲਈ ਪੁਰੀ ਵਾਹ ਲਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਡਾਂ ਲਈ ਸਕੂਲੀ ਬੱਚਿਆਂ ਲਈ ਕਰਵਾਏ ਜਾ ਰਹੇ ਖੇਡਾਂ ਦੇ ਮੁਕਾਬਲੇ ਬਹੁਤ ਹੀ ਲਾਹੇਵੰਦ ਸਾਬਤ ਹੋਣਗੇ। ਜਿਸ ਨਾਲ ਸਕੂਲੀ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੋਵੇਗੀ ਅਤੇ ਉਨ੍ਹਾਂ ਵਿੱਚ ਖੇਡਾਂ ਦੀ ਰੂਚੀ ਵੀ ਵਧੇਗੀ।