ਫੇਜ਼-2 ਐਲੀਮੈਂਟਰੀ ਸਕੂਲ ਵਿੱਚ ਮਨਾਇਆ ਗਿਆ ਬਾਲ ਦਿਵਸ
ਬੱਚੇ ਦੇਸ ਦਾ ਅਨਮੋਲ ਭਵਿੱਖ - ਜਸਪ੍ਰੀਤ ਕੌਰ ਮੁਹਾਲੀ
5 Dariya News
ਐਸ.ਏ.ਐਸ. ਨਗਰ (ਮੁਹਾਲੀ) 14-Nov-2017
ਅੱਜ ਦੇ ਦਿਨ 14 ਨਵੰਬਰ ਨੂੰ ਦੇਸ ਭਰ ਵਿੱਚ ਬਾਲ ਦਿਵਸ ਮਨਾਇਆ ਜਾਂਦਾ ਹੈ| ਇਸ ਤਹਿਤ ਫੇਜ-2 ਦੇ ਐਲੀਮੈਂਟਰੀ ਸਕੂਲ ਵਿੱਚ ਵੀ ਬਾਲ ਦਿਵਸ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਸਕੂਲ ਦੀ ਚੇਅਰਪਰਸਨ ਅਤੇ ਸਥਾਨਕਾ ਐਮ.ਸੀ. ਜਸਪ੍ਰੀਤ ਕੌਰ ਮੁਹਾਲੀ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ| ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰੇਨੂੰ ਤਿਵਾੜੀ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਅੱਜ ਨਵਾਂ ਦਾਖਲਾ ਲਿਆ ਹੈ ਅਤੇ ਅੱਜ ਤੋਂ ਇਨ੍ਹਾਂ ਬੱਚਿਆਂ ਨੂੰ ਵੀ ਸਕੂਲ ਵਿੱਚ ਪੜ੍ਹਾਇਆ ਜਾਵੇਗਾ| ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ| ਇਸ ਮੌਕੇ ਬੋਲਦਿਆਂ ਜਸਪ੍ਰੀਤ ਕੌਰ ਮੁਹਾਲੀ ਨੇ ਕਿਹਾ ਕਿ ਬੱਚੇ ਦੇਸ਼ ਦਾ ਅਨਮੋਲ ਭਵਿੱਖ ਹਨ| ਇਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਾਡਾ ਫਰਜ ਹੈ| ਇਨ੍ਹਾਂ ਨੂੰ ਵਧੀਆ ਵਿਦਿਆ ਦੇਣਾ ਸਾਡਾ ਧਰਮ ਹੈ| ਇਸ ਮੌਕੇ ਰਾਜਾ ਮੁਹਾਲੀ ਨੇ ਵੀ ਬੱਚਿਆਂ ਅਤੇ ਸਟਾਫ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ| ਇਸ ਮੌਕੇ ਬੱਚਿਆਂ ਨੂੰ ਰੀਫਰੈਸ਼ਮੈਂਟ ਵੀ ਵੰਡੀ ਗਈ| ਇਸ ਮੌਕੇ ਅਨੂਨੀਤ ਕੌਰ, ਹਰਨੀਤ ਕੌਰ, ਬਲਜਿੰਦਰ ਕੌਰ, ਚਰਨਜੀਤ ਕੌਰ, ਨਵਦੀਪ ਕੌਰ, ਪੁਨੀਤਾ ਕੱਕੜ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ|