ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਵੱਲੋਂ ਸਲਾਨਾ ਮੈਗਜ਼ੀਨ ਪੁਲਾਂਘ ਰੀਲੀਜ਼
5 Dariya News
ਐਸ.ਏ.ਐਸ. ਨਗਰ (ਮੁਹਾਲੀ) 28-Nov-2017
ਅੱਜ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-2 ਵਿਖੇ ਸਕੂਲੀ ਬੱਚਿਆਂ ਵੱਲੋਂ ਤਿਆਰ ਕੀਤੀ ਸਲਾਨਾ ਮੈਗਜ਼ੀਨ ਪੁਲਾਂਘ ਸਥਾਨਕ ਕੌਂਸਲਰ ਅਤੇ ਸਕੂਲ ਦੀ ਚੇਅਰਪਰਸਨ ਜਸਪ੍ਰੀਤ ਕੌਰ ਮੁਹਾਲੀ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਵੱਲੋਂ ਸਾਂਝੇ ਤੌਰ ਤੇ ਰੀਲੀਜ਼ ਕੀਤੀ ਗਈ ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੇ ਕਿਹਾ ਕਿ ਉਨ੍ਹਾਂ ਨੇ ਉਮੀਦ ਨਾਲੋਂ ਵੱਧ ਮਿਹਨਤ ਕਰਕੇ ਇਹ ਮੈਗਜ਼ੀਨ ਤਿਆਰ ਕੀਤਾ ਹੈ ਜਿਸ ਨਾਲ ਉਨ੍ਹਾਂ ਨੇ ਜਿੱਥੇ ਸਕੂਲ ਦਾ ਨਾਮ ਅਤੇ ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਮ ਵੀ ਰੌਸ਼ਨ ਕੀਤਾ ਹੈ ਇਸ ਮੌਕੇ ਰਾਜਾ ਮੁਹਾਲੀ ਨੇ ਵੀ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਕਾਮਯਾਬ ਮੈਗਜ਼ੀਨ ਦੀ ਵਧਾਈ ਦਿੱਤੀ ਇਸ ਮੌਕੇ ਮੁੱਖ ਅਧਿਆਪਕਾ ਰੇਨੂੰ ਤਿਵਾੜੀ, ਅਨੂਰੀਤ ਕੌਰ, ਨਵਨੀਤ ਕੌਰ, ਵਰਿੰਦਰਪਾਲ ਕੌਰ, ਬਲਜਿੰਦਰ ਕੌਰ, ਸ਼ੁਸ਼ਮਾ ਰਾਣੀ, ਸਤਿੰਦਰ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਹਰਦੀਪ ਕੌਰ, ਰਾਜੇਸ਼ ਕੁਮਾਰ ਅਧਿਆਪਕ ਹਾਜ਼ਰ ਸਨ