ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਬਲਾਕ ਪੱਧਰੀ ਮੁਕਾਬਲੇ
ਮੁਕਾਬਲਿਆਂ ਦਾ ਉਦੇਸ਼ ਨੌਜਵਾਨਾਂ ਵਿੱਚ ਰਾਸ਼ਟਰੀ ਏਕਤਾ, ਦੇਸ਼ ਭਗਤੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਨਾ : ਰਣਜੀਤ ਸਿੰਘ
5 Dariya News
ਫ਼ਿਰੋਜ਼ਪੁਰ 08-Dec-2017
ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐੱਸ ਦੀ ਯੋਗ ਅਗਵਾਈ ਹੇਠ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ੍ਰ. ਗੁਰਦੇਵ ਸਿੰਘ ਲੇਖਾਕਾਰ ਨਹਿਰੂ ਯੁਵਾ ਕੇਂਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਫ਼ਿਰੋਜ਼ਪੁਰ ਲਈ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ, ਘੱਲ ਖ਼ੁਰਦ ਬਲਾਕ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਵਿਖੇ, ਬਲਾਕ ਜ਼ੀਰਾ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਜ਼ੀਰਾ ਵਿਖੇ, ਬਲਾਕ ਮਖੂ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਮਖੂ, ਬਲਾਕ ਮਮਦੋਟ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੇ ਮਮਦੋਟ ਅਤੇ ਬਲਾਕ ਗੁਰੂਹਰਸਹਾਏ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਗੁਰੂਹਰਸਹਾਏ ਵਿਖੇ ਮਿਤੀ 08 ਦਸੰਬਰ 2017 ਨੂੰ ਕਰਵਾਏ ਗਏ। ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਵਿਖੇ ਹੋਏ ਬਲਾਕ ਫਿਰੋਜ਼ਪੁਰ ਦੇ ਮੁਕਾਬਲਿਆਂ ਵਿੱਚ ਸ੍ਰ. ਰਣਜੀਤ ਸਿੰਘ ਸਹਾਇਕ ਕਮਿਸ਼ਨਰ(ਜਨ.) ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਸ ਦੀ ਪ੍ਰਧਾਨਗੀ ਸ੍ਰ. ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਨੇ ਕੀਤੀ । ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਮੈਂਬਰ ਫ਼ਿਰੋਜ਼ਪੁਰ ਕੰਜਿਊਮਰ ਕੋਰਟ ਸ੍ਰ. ਬਲਦੇਬ ਸਿੰਘ ਅਤੇ ਸ੍ਰ. ਗੁਰਕਰਨ ਸਿੰਘ ਰਨੀਆ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਸ਼ਾਮਲ ਹੋਏ ਅਤੇ ਇਸ ਪ੍ਰੋਗਰਾਮ ਦਾ ਆਯੋਜਨ ਡਾ. ਸੰਗੀਤਾ ਅਰੋੜਾ ਹੈੱਡ ਆਫ਼ ਦਾ ਇਕਨਾਮਿਕਸ ਡਿਪਾਰਟਮੈਂਟਸ ਵੱਲੋਂ ਕੀਤਾ ਗਿਆ। ਪ੍ਰੋਗਰਾਮ ਵਿੱਚ ਜੱਜਾਂ ਦੀ ਭੂਮਿਕਾ ਮੈਡਮ ਮਧੂ ਗੋਤਮ, ਮੈਡਮ ਮਨੀਸ਼ਾ ਅਤੇ ਮੈਡਮ ਨਵਦੀਪ ਕੌਰ ਨੇ ਨਿਭਾਈ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜਨ.) ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜਿਸ ਨਾਲ ਨੌਜਵਾਨਾਂ ਵਿੱਚ ਰਾਸ਼ਟਰੀ ਏਕਤਾ ਦੀ ਭਾਵਨਾ ਵਿੱਚ ਵਾਧਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਵਿੱਚ ਸ਼ਹੀਦਾਂ ਵੱਲੋਂ ਦਿੱਤੀ ਕੁਰਬਾਨੀ ਬਾਰੇ ਵੀ ਜਾਣਕਾਰੀ ਹਾਸਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਨਿੱਜੀ ਸਵਾਰਥ ਤੋਂ ਉੱਪਰ ਉੱਠ ਕੇ ਰਾਸ਼ਟਰੀ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲਾ ਹਰ ਇੱਕ ਪ੍ਰਤਿਭਾਗੀ ਵਧਾਈ ਦਾ ਪਾਤਰ ਹੈ ਭਾਵੇਂ ਉਹ ਕੋਈ ਵੀ ਦਰਜਾ ਹਾਸਲ ਨਾ ਕਰ ਸਕਿਆ ਹੋਵੇ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸ੍ਰ. ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਵੱਲੋਂ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਇਨ੍ਹਾਂ ਬਲਾਕ, ਜ਼ਿਲ੍ਹਾ, ਰਾਜ ਅਤੇ ਰਾਸ਼ਟਰ ਪੱਧਰ ਦੇ ਮੁਕਾਬਲਿਆਂ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਨਾ ਅਤੇ ਰਾਸ਼ਟਰ ਦੇ ਵਿਕਾਸ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਤੋਂ ਵੱਧ ਤੋਂ ਵੱਧ ਪ੍ਰੇਰਨਾ ਲੈ ਕੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਬਲਾਕ ਘੱਲ ਖ਼ੁਰਦ ਦੇ ਮੁਕਾਬਲੇ ਗੌਰਮਿੰਟ ਸੀਨੀ. ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਵਿਖੇ ਸ੍ਰ. ਚਮਕੌਰ ਸਿੰਘ ਪ੍ਰਿੰਸੀਪਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਜਿਸ ਵਿੱਚ ਜੱਜਾਂ ਦੀ ਭੂਮਿਕਾ ਸ੍ਰ. ਕਰਨਦੀਪ ਸਿੰਘ, ਸ੍ਰੀਮਤੀ ਬਲਜਿੰਦਰ ਕੌਰ, ਸ੍ਰ. ਅਵਤਾਰ ਸਿੰਘ ਨੇ ਨਿਭਾਈ। ਪਹਿਲਾ ਦੂਜਾ ਅਤੇ ਤੀਜਾ ਸਥਾਨ ਕੁਮਾਰੀ ਅੰਚਲ, ਕਰਮਜੀਤ ਕੌਰ ਅਤੇ ਰੁਪਿੰਦਰ ਸਿੰਘ ਨੇ ਹਾਸਲ ਕੀਤਾ। ਬਲਾਕ ਜ਼ੀਰਾ ਦੇ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲਵਦੀਪ ਕੌਰ, ਨਵਜੋਤ ਕੌਰ, ਪ੍ਰਿਯਾ ਰਾਣੀ ਨੇ ਪ੍ਰਾਪਤ ਕੀਤਾ। ਬਲਾਕ ਗੁਰੂਹਰਸਹਾਏ ਦੇ ਮੁਕਾਬਲਿਆਂ ਵਿੱਚ ਪਹਿਲਾ,ਦੂਜਾ ਅਤੇ ਤੀਜਾ ਸਥਾਨ ਬਨਾਸ ਕੌਰ, ਰਾਜਵਿੰਦਰ ਕੌਰ, ਕੰਵਲਜੀਤ ਕੌਰ ਨੇ ਪ੍ਰਾਪਤ ਕੀਤਾ ਅਤੇ ਜੱਜ ਦੀ ਭੂਮਿਕਾ ਕਸ਼ਮੀਰ ਸਿੰਘ, ਮੈਡਮ ਵਨੀਤਾ ਰਾਣੀ;, ਸ੍ਰੀਮਤੀ ਨੀਲਮ ਰਾਣੀ ਨੇ ਬਾਖ਼ੂਬੀ ਨਿਭਾਈ। ਬਲਾਕ ਮਮਦੋਟ ਦੇ ਮੁਕਾਬਲਿਆਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਰਵੀ, ਬਲਦੇਵ ਸਿੰਘ ਨੇ ਹਾਸਲ ਕੀਤਾ ਅਤੇ ਜੱਜਾਂ ਦੀ ਭੂਮਿਕਾ ਅਜੀਤ ਸਿੰਘ, ਮੈਡਮ ਸਰੋਜ ਬਾਲਾ, ਮੈਡਮ ਊਸ਼ਾ ਰਾਣੀ ਨੇ ਨਿਭਾਈ। ਇਸ ਮੌਕੇ ਜੇਤੂਆਂ ਅਤੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਸਮੂਹ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ਼ ਤੋਂ ਇਲਾਵਾ ਮੈਡਮ ਅੰਜਨੀ ਅਰੋੜਾ, ਮੈਡਮ ਪ੍ਰਿਯਾ, ਡਾ. ਨਵੇਸ਼, ਰਾਸ਼ਟਰੀ ਸੇਵਾ ਵਲੰਟੀਅਰਜ਼ ਗਗਨਦੀਪ, ਹਰਮਨਦੀਪ, ਜਗਜੀਤ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਸ਼ਰਨਦੀਪ ਸਿੰਘ ਨੇ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ।