ਲਾਰੇਂਸ ਪਬਲਿਕ ਸਕੂਲ 'ਚ ਰੋਚਕ ਖੇਡ ਮੇਲੇ ਦਾ ਆਯੋਜਨ, ਛੋਟੇ ਛੋਟੇ ਬੱਚਿਆਂ ਨੇ ਮੈਦਾਨ ਵਿਚ ਵਿਖਾਇਆ ਆਪਣਾ ਦਮ
ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ 'ਚ ਵੀ ਵਧ-ਚੜ ਕੇ ਹਿੱਸਾ ਲੈਣਾ ਚਾਹੀਦਾ ਹੈ- ਪਿੰਰਸੀਪਲ ਵੀਨਾ ਮਲਹੋਤਰਾ
5 Dariya News
ਐਸ.ਏ.ਐਸ. ਨਗਰ (ਮੁਹਾਲੀ) 09-Dec-2017
ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੫੧ ਦੇ ਵਿਦਿਆਰਥੀਆਂ ਲਈ ਕੈਂਪਸ ਵਿਚ ਸਾਲਾਨਾ ਰੋਚਕ ਖੇਡਾਂ ਦਾ ਆਯੋਜਨ ਕੀਤਾ ਗਿਆ । ਜਿਸ ਨੂੰ ਛੋਟੇ ਛੋਟੇ ਬੱਚਿਆਂ ਨੇ ਆਪਣੀਆਂ ਖੇਡ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੀ ਸ਼ੁਰੂਆਤ ਵਿਚ ਨੰਨੇ ਮੁੰਨਿਆਂ ਵੱਲੋਂ ਪੀ.ਟੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਇਕ ਦਿਨਾਂ ਖੇਡ ਦਿਹਾੜੇ ਵਿਚ ਛੋਟੇ ਖਿਡਾਰੀਆਂ ਨੇ ਵੱਖ ਵੱਖ ਈਵੇਂਟਸ ਵਿਚ ਆਪਣਾ ਦਮ ਵਿਖਾਉਂਦੇ ਹੋਏ ਇਕ ਦੂਸਰੇ ਨੂੰ ਟੱਕਰ ਦਿਤੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਠੀ ਦੌੜ, ਟੋਪੀ ਦੌੜ, ਡੱਡੂ ਦੌੜ ਆਦਿ ਕਈ ਰੋਚਕ ਖੇਡਾਂ ਪੇਸ਼ ਕੀਤੀਆਂ ਜਿਨ੍ਹਾਂ ਦਾ ਹਾਜ਼ਰ ਮਹਿਮਾਨਾਂ ਨੇ ਖੂਬ ਆਨੰਦ ਮਾਣਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਹਰਡਲ ਰੇਸ,ਜਲੇਬੀ ਦੌੜ, ਤਿੰਨ ਲੱਤ ਦੌੜ, ਨਿੰਬੂ ਦੌੜ ਆਦਿ ਪੇਸ਼ ਕਰਕੇ ਸਾਰਿਆਂ ਦਾ ਭਰਪੂਰ ਮਨੋਰੰਜਨ ਕੀਤਾ । ਸਕੂਲ ਦੇ ਪਿੰਰਸੀਪਲ ਵੀਨਾ ਮਲਹੋਤਰਾ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਖੇਡ ਭਾਵਨਾ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ 'ਚ ਵੀ ਵਧ ਚੜ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ । ਇਸ ਦੇ ਨਾਲ ਹੀ ਵੱਖ-ਵੱਖ ਈਵੇਂਟਸ 'ਚ ਜੇਤੂ ਖਿਡਾਰੀਆਂ ਨੂੰ ਮੁੱਖ ਮਹਿਮਾਨ ਮੇਵਾ ਸਿੰਘ ਵੱਲੋਂ ਇਨਾਮ ਤਕਸੀਮ ਕੀਤੇ ਗਏ। ਇਸ ਖੇਡ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ ।