ਵਿਸ਼ੇਸ ਲੋੜਾਂ ਵਾਲੇ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨਾ ਸਾਡੀ ਨੈਤਿਕ ਜਿੰਮੇਵਾਰੀ : ਸੰਜੀਵ ਗਰਗ
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮੁਕਾਬਲੇ ਕਰਵਾਏ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਗਰਗ ਨੇ ਜੇਤੂਆਂ ਨੂੰ ਵੰਡੇ ਇਨਾਮ
5 Dariya News
ਐਸ. ਐਸ. ਨਗਰ (ਮੋਹਾਲੀ) 21-Dec-2017
ਵਿਸ਼ੇਸ ਲੋੜਾਂ ਵਾਲੇ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਵਾਂਗ ਆਪਣੀ ਪ੍ਰਤੀਯੋਗਤਾ ਪਰਖਣ ਦਾ ਮੌਕਾ ਦੇਣਾ ਇਕ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ ਨੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਅਤੇ ਸਰਵ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਸ 3ਬੀ1 ਵਿਖੇ ਅਪੰਗਤਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ 60 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਭਾਗ ਲਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅੰਮ੍ਰਿਤ ਬਾਲਾ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਡਰਾਇੰਗ ਮੁਕਾਬਲੇ, ਸੱਭਿਆਚਾਰਕ ਮੁਕਾਬਲੇ, ਸੋਲੋ ਡਾਂਸ ਮੁਕਾਬਲੇ ਕਰਵਾਏ ਗਏ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰੁੱਪ ਡਾਂਸ ਵਿਚ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਸ 3ਬੀ1 ਨੇ ਪਹਿਲਾ ਸਥਾਨ, ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਨਿਆਂ ਗਾਓਂ ਨੇ ਦੂਜਾ ਸਥਾਨ ਅਤੇ ਸਪੈਸ਼ਲ ਰਿਸੋਰਸ ਸੈਂਟਰ ਫੇਸ 11 ਨੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਸੋਲੋ ਡਾਂਸ 'ਚ ਅਭੈ ਨੇ ਪਹਿਲਾ ਸਿਮਰਨ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ, ਸੋਲੋ ਸੌਂਗ 'ਚ ਯਸ਼ ਨੇ ਪਹਿਲਾ ਮਨਦੀਪ ਸਿੰਘ ਨੇ ਦੂਜਾ ਅਤੇ ਹਰਜਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ) ਸ੍ਰੀ ਗੁਰਮੇਲ ਸਿੰਘ ਕੈਂਥ, ਪ੍ਰਿੰਸੀਪਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਗਿੰਨੀ ਦੁੱਗਲ, ਗਿਆਨ ਸਿੰਘ, ਗੁਰਿੰਦਰ ਕੌਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।