5 Dariya News

ਐਲ ਸੀ ਈ ਟੀ ਵਿਚ ਮਨਾਈ ਗਈ ਲੋਹੜੀ, ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਦੀ ਕੀਤੀ ਪੇਸ਼ਕਸ਼

ਵੱਖ ਵੱਖ ਧਰਮਾਂ ਦੀ ਏਕਤਾ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ- ਚੇਅਰਮੈਨ ਵਿਜੇ ਗੁਪਤਾ

5 Dariya News

ਲੁਧਿਆਣਾ 13-Jan-2018

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਥ ਕਲਾਂ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਵਿਜੇ ਗੁਪਤਾ ਵਲੋਂ ਕੈਂਪਸ ਵਿਚ ਸਾਂਝੇ ਤੌਂਰ ਤੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ । ਇਸ ਮੌਕੇ ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਲੋਹੜੀ ਵਿਚ ਤਿੱਲ, ਮੂੰਗਫਲੀ ਅਤੇ ਗੱਚਕ ਆਦਿ ਪਾਕੇ ਸ਼ਗਨ ਕਰਦੇ ਹੋਏ ਲੋਹੜੀ ਦੇ ਗੀਤ ਗਾਏ। ਜਦ ਕਿ  ਵਿਦਿਆਰਥੀਆਂ ਵਲੋਂ ਇਕ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਗਿੱਧਾ,ਭੱਗੜਾ ਅਤੇ ਸੱਕਿਟਾਂ ਆਦਿ ਪੇਸ਼ ਕੀਤੀਆਂ, ਜਿਸ ਦਾ ਸਾਰੇਆਂ ਨੇ ਖੂਬ ਆਨੰਦ ਮਾਣਿਆ। ਇਸ ਪ੍ਰੋਗਰਾਮ ਦੇ ਅੰਤ ਵਿਚ ਚੇਅਰਮੈਨ ਗੁਪਤਾ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਪੱਵਿਤਰ ਤਿਉਹਾਰ ਦੀ ਵਧਾਈ ਦਿੰਦੇ ਹੋਏ ਲੋਹੜੀ ਦੇ ਇਸ ਤਿਉਹਾਰ ਦੇ ਇਤਿਹਾਸ ਸਬੰਧੀ ਜਾਣਕਾਰੀ ਦਿਤੀ ਅਤੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਤੋਂ ਬਾਦ ਠੰਢ ਘੱਟਣੀ ਸ਼ੁਰੂ ਹੋ ਜਾਂਦੀ ਹੈ। ਇਸ ਦੇ ਇਲਾਵਾ ਲੋਹੜੀ ਦਾ ਤਿਉਹਾਰ ਕਈ ਸਮਾਜਿਕ ਅਤੇ ਲੋਕ ਤੱਥਾਂ ਨਾਲ ਜੁੜਿਆ ਹੋਇਆ ਹੈ।