5 Dariya News

ਸਟੂਡੈਂਟ ਵੈਲਫੇਅਰ ਸੁਸਾਇਟੀ ਵੱਲੋਂ ਵਿਦਿਆਰਥੀਆਂ ਤੇ ਲੋੜਵੰਦਾਂ ਨੂੰ ਸਹਾਇਤਾ ਸਮੱਗਰੀ ਵੰਡੀ

ਮਾਨਵਤਾ ਦੀ ਸੇਵਾ ਸਭ ਤੋਂ ਉੱਚੀ ਸੇਵਾ – ਭਾਰਤ ਭੂਸਨ ਅਗਰਵਾਲ, ਦਾਨੀ ਸੱਜਣਾ ਦੇ ਸਹਿਯੋਗ ਨਾਲ ਸੇਵਾ ਦਾ ਇਹ ਕੁੰਭ ਚੱਲਦਾ ਰਹੇਗਾ – ਕੁਲਦੀਪ ਸ਼ਰਮਾਂ

5 Dariya News

ਬਟਾਲਾ 15-Jan-2018

ਬਟਾਲਾ ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵੱਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਆਪਣੇ ਮਹੀਨਾਵਾਰ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਲੋੜਵੰਦਾਂ ਨੂੰ ਸਹਾਇਤਾ ਸਮੱਗਰੀ ਵੰਡੀ ਗਈ। ਇਸ ਸਮਾਗਮ ਵਿੱਚ'ਤੇ ਉੱਘੇ ਉਦਯੋਗਪਤੀ ਭਾਰਤ ਭੂਸ਼ਨ ਅਗਰਵਾਲ ਵਿਸ਼ੇਸ਼ ਤੌਰ ਸ਼ਾਮਲ ਹੋਏ। ਬਿਰਦ ਆਸ਼ਰਮ ਬਟਾਲਾ ਵਿਖੇ ਕਰਾਏ ਇਸ ਸਮਾਗਮ ਵਿੱਚ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤੇ ਬੂਟ ਅਤੇ ਗਰੀਬ ਤੇ ਵਿਧਵਾ ਔਰਤਾਂ ਨੂੰ ਰਾਸ਼ਨ, ਕੰਬਲ, ਰਜਾਈਆਂ ਅਤੇ ਪੈਨਸ਼ਨਾਂ ਵੰਡੀਆਂ ਗਈਆਂ।ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਉਦਯੋਗਪਤੀ ਭਾਰਤ ਭੂਸ਼ਨ ਅਗਰਵਾਲ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਸਭ ਤੋਂ ਉੱਚੀ ਸੇਵਾ ਹੈ ਅਤੇ ਮਾਸਟਰ ਕੁਲਦੀਪ ਸ਼ਰਮਾਂ ਦੀ ਸਮੁੱਚੀ ਟੀਮ ਵੱਲੋਂ ਬਜ਼ੁਰਗਾਂ, ਬੇਸਾਹਰਾ, ਵਿਧਾਵਾਂ ਅਤੇ ਗਰੀਬਾਂ ਦੀ ਜੋ ਸੇਵਾ ਕੀਤੀ ਜਾ ਰਹੀ ਹੈ ਇਹ ਪ੍ਰਸ਼ੰਸਾਯੋਗ ਹੈ। ਉਨ੍ਹਾਂ ਕਿਹਾ ਕਿ ਗਰੀਬ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸਹਾਇਤਾ ਕਰਕੇ ਉਨ੍ਹਾਂ ਨੂੰ ਵਿਦਿਆ ਦਾ ਦਾਨ ਦੇਣਾ ਬਹੁਤ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਸਮਰੱਥ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਲੋੜਵੰਦਾਂ ਦੀ ਸਹਾਇਤਾ ਜਰੂਰ ਕਰਨੀ ਚਾਹੀਦੀ ਹੈ।

ਇਸ ਮੌਕੇ ਸਮਾਜ ਸੇਵੀ ਮਾਸਟਰ ਕੁਲਦੀਪ ਸ਼ਰਮਾਂ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਦਾਨੀ ਸੱਜਣਾ ਦੇ ਸਹਿਯੋਗ ਨਾਲ ਸਟੂਡੈਂਟ ਵੈਲਫੇਅਰ ਸੁਸਾਇਟੀ ਜੋ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸਹਿਯੋਗ ਨਾਲ ਬਹੁਤ ਸਾਰੇ ਕਾਬਲ ਵਿਦਿਆਰਥੀ ਪੜ੍ਹ-ਲਿਖ ਕੇ ਉੱਚੇ ਮੁਕਾਮਾਂ ਤੇ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੇਵਾ ਦਾ ਇਹ ਮਹਾਂ-ਕੁੰਭ ਦਾਨੀ ਸੱਜਣਾ ਦੇ ਸਹਿਯੋਗ ਨਾਲ ਇਵੇਂ ਹੀ ਚੱਲਦਾ ਰਹੇਗਾ। ਇਸ ਮੌਕੇ ਸ੍ਰੀ ਸ਼ਰਮਾਂ ਨੇ ਸਮੂਹ ਦਾਨੀ ਸੱਜਣਾ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਯਸਪਾਲ ਸ਼ੈਲੀ, ਦਲੀਪ ਸਿੰਘ, ਗਨੇਸ਼ ਕੁਮਾਰ ਅਗਰਵਾਲ, ਪ੍ਰਿੰਸੀਪਲ ਅਨਿਲ ਸ਼ਰਮਾਂ, ਇੰਦਰਜੀਤ ਸਿੰਘ ਬਾਜਵਾ ਏ.ਪੀ.ਆਰ.ਓ., ਰਜਿਤ ਗੁਪਤਾ, ਮਲਕੀਤ ਸਿੰਘ, ਨਰਿੰਦਰ ਸਿੰਘ, ਕਸਤੂਰੀ ਲਾਲ, ਕੁਲਵੰਤ ਸਿੰਘ, ਬਚਨ ਸਿੰਘ, ਡਾ. ਮਲਵਿੰਦਰ ਸਿੰਘ, ਪ੍ਰੀਤਮ ਸਿੰਘ, ਕ੍ਰਿਸ਼ਨ ਕੁਮਾਰ, ਹਰਭਜਨ ਸਿੰਘ ਆਦਿ ਹਾਜ਼ਰ ਸਨ।