ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਮਨਾਇਆ ਗਿਆ ਬਸੰਤ ਦਿਹਾੜਾ
ਵਿਦਿਆਰਥੀਆਂ ਨੇ ਪਤੰਗਬਾਜ਼ੀ ਮੁਕਾਬਲਿਆਂ ਦਾ ਲਿਆ ਮਜ਼ਾ
5 Dariya News
ਖਰੜ 22-Jan-2018
ਦੀ ਹੋਲੀ ਵੰਡਰ ਸਮਾਰਟ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਜਦ ਅਸਮਾਨ ਵਿਚ ਰੰਗ ਬਰੰਗੀਆਂ ਪਤੰਗਾਂ ਲਹਿਰਾਈਆਂ ਤਾਂ ਅਸਮਾਨ ਨੂੰ ਵੀ ਖੂਬਸੂਰਤ ਰੰਗਾਂ ਨਾਲ ਭਰ ਦਿਤਾ। ਵਿਦਿਆਰਥੀਆਂ ਨੇ ਇਕ ਦੂਜੇ ਨਾਲ ਪਤੰਗਬਾਜ਼ੀ ਦੇ ਮੁਕਾਬਲਿਆਂ ਵਿਚ ਪਤੰਗਾਂ ਦੇ ਪੇਚੇ ਲਗਾ ਕੇ ਇਸ ਸਭਿਆਚਾਰ ਖੇਡ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਵਿਦਿਆਰਥੀਆਂ ਨਾਲ ਬਸੰਤ ਦੇ ਦਿਹਾੜੇ ਦੀ ਇਤਿਹਾਸਕ ਅਤੇ ਸਭਿਆਚਾਰਕ ਮਹੱਤਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਕ ਪਾਸੇ ਜਿਥੇ ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ ਉਥੇ ਹੀ ਬਸੰਤ ਰੁੱਤ ਦੇ ਆਗਮਨ ਤੇ ਸਰਦੀ ਮੌਸਮ ਦੀ ਸਮਾਪਤੀ ਦਾ ਦੌਰ ਸ਼ੁਰੂ ਹੋ ਜਾਂਦਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰਪਰਾਗਤ ਗੀਤ ਵੀ ਗਾਏ। ਇਸ ਦੇ ਨਾਲ ਵਿਦਿਆਰਥੀਆਂ ਨੇ ਰੰਗ ਬਰੰਗੀਆਂ ਪੰਤਗਾਂ ਚੜਾ ਕੇ ਪਤੰਗਬਾਜੀ ਵੀ ਕੀਤੀ ਅਤੇ ਇਸ 'ਚ ਉਨਾਂ ਦੇ ਅਧਿਆਪਕਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨਾਲ ਪਤੰਗਬਾਜੀ ਦੇ ਪੇਚ ਲੜਾਏ । ਇਸ ਮੌਕੇ ਤੇ ਵਿਦਿਆਰਥੀਆਂ ਲਈ ਖਾਣੇ ਦਾ ਇੰਤਜ਼ਾਮ ਵੀ ਕੀਤਾ ਗਿਆ ।