5 Dariya News

ਸ਼ੈਮਰਾਕ ਸਕੂਲ 'ਚ ਧੂਮ-ਧਾਮ ਨਾਲ ਮਨਾਇਆ ਗਿਆ ਗਣਤੰਤਰਤਾਂ ਦਿਵਸ, ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਕੀਤਾ ਯਾਦ

ਵਿਦਿਆਰਥੀਆਂ ਨੂੰ ਇਕ ਚੰਗੇ ਸਮਾਜ ਦੀ ਸਥਾਪਨਾ ਲਈ ਸਦਾ ਸਚਾਰੂ ਸੋਚ ਤੇ ਪਹਿਰਾ ਦੇਣ ਲਈ ਪ੍ਰੇਰਿਆ

5 Dariya News

ਐਸ.ਏ.ਐਸ. ਨਗਰ (ਮੁਹਾਲੀ) 26-Jan-2018

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੬੯  ਵਲੋਂ ਗਣਤੰਤਰਤਾ ਦਿਵਸ ਬਹੁਤ ਧੂਮਧਾਮ ਨਾਲ ਸਕੂਲ ਦੇ ਕੈਂਪਸ 'ਚ ਮਨਾਇਆ ਗਿਆ। ਇਸ ਮੌਕੇ ਤੇ  ਬੱਚਿਆਂ ਨੇ ਆਪਣੇ ਸਾਥੀਆਂ ਨੂੰ  ਆਜ਼ਾਦੀ ਦੀ ਪਹਿਲੀ ਲੜਾਈ 1857 ਈ. ਦੇ ਕ੍ਰਾਤੀਕਾਂਰੀਆਂ ਅਤੇ ਆਜ਼ਾਦੀ ਦੇ ਮਹਾਨ ਪਰਵਾਨਿਆਂ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਯੋਗਦਾਨ ਲਈ ਸਕੂਲ 'ਚ ਹਾਜ਼ਿਰ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਅਠਵੀਂ ਅਤੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਦੇਸ਼ ਪਿਆਰ ਦੇ ਗੀਤ ਨਾਲ ਹੋਈ, ਜਿਸ ਦਾ ਵਿਦਿਆਰਥੀਆਂ ਨੇ ਬਾਖੂਬ ਤਰੀਕੇ ਨਾਲ ਸਟੇਜ ਤੇ ਮੰਚ ਕੀਤਾ । ਤੀਸਰੀ ਕਲਾਸ ਦੇ ਵਿਦਿਆਰਥੀਆਂ ਵਲੋਂ  “ਮੇਰਾ ਨਵਾਂ ਭਾਰਤ” ਥੀਮ ਤੇ ਸਟੇਜ ਡਾਂਸ ਪੇਸ਼ ਕੀਤਾ ।ਇਸ ਮੌਕੇ ਸਕੂਲ ਦੇ ਡਾਇਰੈਕਟਰ  ਐਜ਼ੂਕੇਸ਼ਨ ਐਸ ਕੇ ਸ਼ਰਮਾ ਨੇ  ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮਹਾਨ ਸੁੰਤਤਰਤਾ ਸੈਨਾਨੀਆਂ ਵਲੋਂ ਦੇਸ਼ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਬਾਰੇ ਦੱਸਿਆਂ ਅਤੇ ਸਾਰੇ ਵਿਦਿਆਰਥੀਆਂ ਨੂੰ ਉਨਾਂ ਮਹਾਨ ਸਪੂਤਾਂ ਦੇ ਵਿਖਾਏ ਰਾਹ ਤੇ ਚੱਲਣ ਦੀ ਪ੍ਰੇਰਣਾ ਦਿਤੀ । ਉਨਾਂ ਵਿਦਿਆਰਥੀਆਂ ਨੂੰ ਇਕ ਚੰਗੇ ਸਮਾਜ ਦੀ ਸਥਾਪਨਾ ਲਈ ਸਦਾ ਸਚਾਰੂ ਸੋਚ ਤੇ ਪਹਿਰਾ ਦੇਣ ਲਈ ਪ੍ਰੇਰਿਆ । ਸਮਾਰੋਹ ਦੇ ਅੰਤ 'ਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਭੰਗੜਾ ਪੇਸ਼ ਕੀਤਾ ਗਿਆ ।