5 Dariya News

ਦੀ ਹੋਲੀ ਵੰਡਰ ਸਮਾਰਟ ਸਕੂਲ ਵੱਲੋਂ ਬੱਚਿਆਂ ਨੂੰ ਤੰਦਰੁਸਤੀ ਭਰੀ ਖ਼ੁਰਾਕ ਨਾਲ ਜੋੜਨ ਦੇ ਮੰਤਵ ਨਾਲ ਗਰੀਨ ਡੇ ਦਾ ਆਯੋਜਨ

ਦੀ ਹੋਲੀ ਵੰਡਰ ਸਕੂਲ ਦੇ ਵਿਦਿਆਰਥੀਆਂ ਨੇ ਕੁਦਰਤੀ ਢੰਗ ਨਾਲ ਪੌਸ਼ਟਿਕ ਖਾਣਾ ਤਿਆਰ ਕਰਨ ਦਾ ਤਰੀਕਾ ਸਿਖਿਆ

5 Dariya News

ਖਰੜ 26-Feb-2018

ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਤੰਦਰੁਸਤੀ ਭਰੀ ਜ਼ਿੰਦਗੀ ਜਿਊਣ ਨੂੰ ਦਾ ਸੁਨੇਹਾ ਦਿੰਦੇ ਹੋਏ ਗਰੀਨ ਡੇ ਮਨਾਇਆ ਗਿਆ । ਇਸ ਮੌਕੇ ਤੇ ਸਕੂਲ ਕੈਂਪਸ 'ਚ ਵਿਦਿਆਰਥੀਆਂ 'ਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਜੰਕ ਫੂਡ ਤੋਂ ਦੂਰੀ ਬਣਾਉਣ ਦਾ ਸੁਨੇਹਾ ਦੇਣ ਲਈ ਹਰੀਆਂ ਸਬਜ਼ੀਆਂ ਦੇ ਗੁਣਾਂ ਅਤੇ ਉਨ੍ਹਾਂ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿਤੀ ਗਈ । ਇਸ ਦੇ ਇਲਾਵਾ ਵਿਦਿਆਰਥੀਆਂ ਅੰਦਰ ਵਧੀਆਂ ਜੀਵਨ ਜਾਂਚ ਦੀਆਂ ਚੰਗੀਆਂ ਆਦਤਾਂ ਪਾਉਣ ਅਤੇ ਸਿਹਤਮੰਦ ਭੋਜਨ ਪ੍ਰਤੀ ਦਿਲਚਸਪੀ ਵਧਾਉਣ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਿਦਿਆਰਥੀਆਂ ਦੇ ਕੁਦਰਤੀ ਢੰਗ ਨਾਲ ਪੌਸ਼ਟਿਕ ਸਲਾਦ ਬਣਾਉਣ, ਸੰਤੁਲਿਤ ਆਹਾਰ ਭਰਿਆ ਸੈਡਵਿਚ ਬਣਾਉਣ ਅਤੇ ਹੋਰ ਸਿਹਤਮੰਦ ਭੋਜਨ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ 'ਤੇ ਮਾਹੌਲ ਨੂੰ ਹੋਰ ਰੌਚਕ ਕਰਦੇ ਹੋਏ ਵਿਦਿਆਰਥੀਆਂ ਵਲੋਂ ਪੌਸ਼ਟਿਕ ਤੱਤਾਂ ਨਾਲ ਭਰੇ ਤਿਆਰ ਕੀਤੇ ਭੋਜਨ ਦੇ ਪ੍ਰੇਟਿੰਗ ਮੁਕਾਬਲੇ ਵੀ ਕਰਵਾਏ ਗਏ। ਇਸਦੇ ਨਾਲ ਹੀ ਛੋਟੇ ਬੱਚਿਆਂ ਵਲੋਂ ਸਿਹਤਮੰਦ ਰਹਿਣ ਲਈ ਸਿਹਤਮੰਦ ਖਾਣਾ ਸੁਨੇਹਾ ਦੇਣ ਵਾਲੇ ਚਾਰਟ ਤਿਆਰ ਕੀਤੇ ਗਏ ਅਤੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਹਰੀਆਂ ਸਬਜ਼ੀਆਂ ਖਾਣ ਅਤੇ ਫਲ ਖਾਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਸਿਹਤਮੰਦ ਭੋਜਨ ਦੇ ਲਾਭ ਅਤੇ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਜੰਕ ਫੂਡ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪਿੰ੍ਰਸੀਪਲ ਪਰਮਜੀਤ ਗਰੋਵਰ ਨੇ ਇਸ ਉਦਮ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਚੰਗੇ ਵਾਤਾਵਰਣ ਅਤੇ ਤੰਦਰੁਸਤ ਜੀਵਨ ਬਤੀਤ ਕਰਨ ਲਈ ਰੁੱਖ-ਪੌਦੇ ਅਤੇ ਸੰਤੁਲਿਤ ਭੋਜਨ ਜ਼ਰੂਰੀ ਹਨ। ਇਸ ਮੋਕੇ ਉਨ੍ਹਾਂ ਵਲੋਂ ਪ੍ਰੇਟਿੰਗ ਮੁਕਾਬਲਿਆਂ ਵਿਚੋਂ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਨਾਲ ਹੀ ਬੱਚਿਆਂ ਨੂੰ ਹੋਰ ਮਿਹਨਤ ਕਰਕੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਕਿਹਾ ਕਿ ਬਚਪਨ ਮਨੁੱਖੀ ਜੀਵਨ ਦਾ ਸਭ ਤੋਂ ਮਹੱਤਵਪੂਰਨ ਪੜਾਅ ਹੈ, ਇਸ ਪੜਾਅ ਵਿਚ ਪਈਆਂ ਆਦਤਾਂ ਲੰਮੇ ਸਮੇਂ ਤੱਕ ਰਹਿੰਦੀਆਂ ਹਨ ਅਤੇ ਇਸ ਲਈ ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪੜਾਅ ਤੋਂ ਹੀ ਬੱਚਿਆਂ ਨੂੰ ਸਿਹਤਮੰਦ ਭੋਜਨ ਅਤੇ ਸਿਹਤਮੰਦ ਜੀਵਨ ਬਤੀਤ ਕਰਨ ਵਿਚ ਉਨ੍ਹਾਂ ਦੀ ਰੂਚੀ ਨੂੰ ਵਿਕਸਿਤ ਕਰਨ ਤਾਂ ਕਿ ਉਨ੍ਹਾਂ ਦੇ ਬੱਚੇ ਆਉਣ ਵਾਲੇ ਸਮੇਂ ਵਿਚ ਇਕ ਚੰਗੇ ਨਾਗਰਿਕ ਬਣਨ ਦੇ ਨਾਲ-ਨਾਲ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਣ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਦੇਖ ਰੇਖ 'ਚ ਘਰਾਂ ਤੋਂ ਲਿਆਂਦੀਆਂ ਹਰੀਆਂ ਸਬਜ਼ਿਆਂ ਅਤੇ ਫਲਾਂ ਨੂੰ ਇਕ ਦੂਸਰੇ ਨਾਲ ਸਾਂਝਾ ਕਰਦੇ ਹੋਏ ਆਪਸੀ ਪਿਆਰ ਦਾ ਸਬੂਤ ਦਿਤਾ ।