5 Dariya News

ਅੰਤਰਰਾਸ਼ਟਰੀ ਮਹਿਲਾ ਦਿਵਸ਼ ਮੌਕੇ ਲੇਡੀ ਵਾਕਥੌਨ ਦੌੜ ਦਾ ਆਯੌਜਨ

ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਲੇਡੀ ਵਾਕਥੌਨ ਦੌੜ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

5 Dariya News

ਐਸ.ਏ.ਐਸ. ਨਗਰ (ਮੁਹਾਲੀ) 08-Mar-2018

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ  ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੁੰਭੜਾ ਚੌਂਕ ਤੱਕ ਲੇਡੀ ਵਾਕਥੌਨ ਦੌੜ ਦਾ ਆਯੋਜਨ ਕੀਤਾ ਗਿਆ। ਇਸ ਵਾਕਥੌਨ ਦੌੜ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫਤਰਾਂ ਵਿਚ ਕੰਮ ਕਰਦੀਆਂ ਔਰਤਾਂ ਅਤੇ ਨੋਜਵਾਨ ਲੜਕੀਆਂ ਨੇ ਹਿੱਸਾ ਲਿਆ। ਇਸ ਦੌੜ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਐਸ.ਡੀ.ਐਮ ਆਰ ਪੀ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਅਮਰਜੀਤ ਸਿੰਘ ਕੌਰੇ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌੜ ਦਾ ਮੁੱਖ ਆਦੇਸ ਔਰਤਾਂ ਨੂੰ ਮਹਾਂਵਾਰੀ ਸਫਾਈ ਮੁਹਿੰਮ ਨੂੰ ਲਾਂਚ ਕਰਕੇ ਉਸ ਸਬੰਧੀ ਜਾਗਰੂਕ ਕਰਨਾ ਸੀ। ਜਿਸ ਲਈ ਸਮਾਜ ਵਿਚ  ਅਜੇ ਵੀ ਬਹੁਤ ਅਜਿਹੇ ਵਹਿਮ ਜਾਂ ਗਲਤ ਧਾਰਨਾਵਾਂ ਹਨ। ਜਿੰਨ੍ਹਾਂ ਨੂੰ ਖਤਮ ਕਰਨ ਦੀ ਲੋੜ ਹੈ ਅਤੇ ਔਰਤਾਂ ਨੂੰ ਇਸ ਸਬੰਧੀ ਜਾਗਰੁਕ ਹੋਣਾ ਜਰੂਰੀ ਹੈ। ਮਹਾਂਵਾਰੀ  ਕੋਈ ਬਿਮਾਰੀ ਨਹੀਂ ਬਲਕਿ ਇਹ ਔਰਤ ਨੂੰ ਕੁਦਰਤ ਦੀ ਦਾਤ ਹੈ। ਔਰਤਾਂ ਨੂੰ ਮਹਾਂਵਾਰੀ ਦੌਰਾਨ ਸਾਫ ਸਫਾਈ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ।